ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਕਿਨਾਰੇ ਵਸਦੇ ਪਿੰਡ ਗੜ੍ਹੀ ਤਰਖਾਣਾ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਮਿ੍ਤਕ ਦੀ ਪਹਿਚਾਣ ਗੁਰਮੇਲ ਸਿੰਘ (62) ਵਜੋਂ ਹੋਈ ਹੈ | ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਗੁਰਮੇਲ ਸਿੰਘ ਜੋ ਕਿ ਟਰੱਕ ਡਰਾਈਵਰ ਸੀ ਅਤੇ ਘਰ ਵਿਚ ਪਿਛਲੇ ਕੱੁਝ ਸਮੇਂ ਤੋਂ ਇਕੱਲਾ ਹੀ ਰਹਿੰਦਾ ਸੀ | ਉਸ ਵਲੋਂ ਘਰ ਵਿਚ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਸਹਾਇਕ ਥਾਣੇਦਾਰ ਪਵਨਜੀਤ ਨੇ ਗੁਰਮੇਲ ਸਿੰਘ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ | ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਕਰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ | ਪੁਲਿਸ ਵਲੋਂ ਇਸ ਸਬੰਧੀ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਜਾਰੀ ਹੈ |