19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਸ਼ੇ 'ਚ ਧੁੱਤ ਵਿਅਕਤੀ ਨੇ ਲੁੱਟ ਦੀ ਵਾਰਦਾਤ ਕਰ ਕੀਤੀ ਹੱਥੋਪਾਈਪੁਲਿਸ ਡਰੋਂ ਨਹਿਰ ਵਿਚ ਲਗਾਈ ਛਲਾਂਗ, ਲੋਕਾਂ ਨੇ ਥਾਣੇ 'ਚ ਲਿਆਂਦਾ <br/>

ਅਜੀਤ ਡੈਸਕ 16-07-2025
ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਕਿਨਾਰੇ ਵਸਦੇ ਪਿੰਡ ਗੜ੍ਹੀ ਤਰਖਾਣਾ ਵਿਖੇ ਇਕ ਪ੍ਰਵਾਸੀ ਵਿਅਕਤੀ ਵਲੋਂ ਸ਼ਰਾਬ ਦੇ ਨਸ਼ੇ 'ਚ ਲੁੱਟ ਖੋਹ ਦੀ ਵਾਰਦਾਤ ਕੀਤੀ, ਜਿਸ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਛੀਵਾੜਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਸਨੀ ਵਾਸੀ ਗੜ੍ਹੀ ਤਰਖਾਣਾ ਵਜੋਂ ਹੋਈ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕਮ ਸਿੰਘ ਨੇ ਦੱਸਿਆ ਕਿ ਉਹ ਗੜ੍ਹੀ ਤਰਖਾਣਾ ਵਿਖੇ ਨਰਸਰੀ 'ਚ ਨੌਕਰੀ ਕਰਦਾ ਹੈ ਅਤੇ ਜਦੋਂ ਉਹ ਸਵੇਰੇ 9 ਵਜੇ ਡਿਊਟੀ 'ਤੇ ਆਇਆ ਤਾਂ ਉੱਥੇ ਇੱਕ ਪ੍ਰਵਾਸੀ ਵਿਅਕਤੀ ਜਿਸ ਨੇ ਸ਼ਰਾਬ ਪੀਤੀ ਹੋਈ ਸੀ, ਨੇ ਆ ਕੇ ਮੇਰੇ ਨਾਲ ਹੱਥੋਪਾਈ ਕੀਤੀ | ਉਸ ਨੇ ਕਿਹਾ ਕਿ ਉਕਤ ਪ੍ਰਵਾਸੀ ਵਿਅਕਤੀ ਮੇਰੇ ਤੋਂ ਧੱਕੇ ਨਾਲ ਕਿਸੇ ਹੋਰ ਤੋਂ ਪੈਸੇ ਦਿਵਾਉਣ ਦੀ ਮੰਗ ਕਰ ਰਿਹਾ ਸੀ, ਜਿਸ ਕਾਰਨ ਉਸ ਨੇ ਮੇਰੇ ਨਾਲ ਬਦਸਲੂਕੀ ਕੀਤੀ | ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਮੇਰੇ ਵਲੋਂ ਮਾਛੀਵਾੜਾ ਥਾਣਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ | ਡੀ. ਐੱਸ. ਪੀ. ਸਮਰਾਲਾ ਨੇ ਦੱਸਿਆ ਕਿ ਪੁਲਿਸ ਕੋਲ ਹਾਕਮ ਸਿੰਘ ਨਾਲ ਸ਼ਰਾਬੀ ਵਿਅਕਤੀ ਵਲੋਂ ਕੀਤੀ ਹੱਥੋਪਾਈ ਦੀ ਸ਼ਿਕਾਇਤ ਆਈ ਹੈ | ਪੁਲਿਸ ਜਦੋਂ ਉਕਤ ਪ੍ਰਵਾਸੀ ਮਜ਼ਦੂਰ ਸਨੀ ਨੂੰ ਕਾਬੂ ਕਰਨ ਗਈ ਤਾਂ ਉਸ ਨੇ ਨਹਿਰ ਵਿਚ ਛਲਾਂਗ ਲਗਾ ਦਿੱਤੀ | ਪੁਲਿਸ ਵਲੋਂ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਪ੍ਰਵਾਸੀ ਵਿਅਕਤੀ ਨੂੰ ਬਾਹਰ ਕੱਢ ਲਿਆ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਛਾਣਬੀਣ ਜਾਰੀ ਹੈ |

ਪਿਛਲੀ ਖ਼ਬਰ ਨਵੇਂ ਥਾਣਾ ਮੁਖੀ ਚਰਨਜੀਤ ਸਿੰਘ ਵਲੋਂ ਪ੍ਰਧਾਨ ਸੋਨੀਆ ਗੋਇਲ ਤੇ ਦੀਪਕ ਗੋਇਲ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਹਰਪ੍ਰੀਤ ਗਿੱਲ ਵਲੋਂ ਨਵੇਂ ਚੁਣੇ ਵਾਇਸ ਕੋਆਰਡੀਨੇਟਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।