19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਵੇਂ ਥਾਣਾ ਮੁਖੀ ਚਰਨਜੀਤ ਸਿੰਘ ਵਲੋਂ ਪ੍ਰਧਾਨ ਸੋਨੀਆ ਗੋਇਲ ਤੇ ਦੀਪਕ ਗੋਇਲ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 16-07-2025
ਮਲੌਦ, 15 ਜੁਲਾਈ (ਸਹਾਰਨ ਮਾਜਰਾ)- ਪੁਲਿਸ ਥਾਣਾ ਮਲੌਦ ਦੇ ਨਵੇਂ ਆਏ ਮੁਖੀ ਚਰਨਜੀਤ ਸਿੰਘ ਵਲੋਂ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਅਤੇ ਕੌਂਸਲਰ ਦੀਪਕ ਗੋਇਲ ਨਾਲ ਸ਼ਹਿਰ 'ਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਮੁਲਾਕਾਤ ਕੀਤੀ ਅਤੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਕਿਵੇਂ ਇਲਾਕੇ ਵਿਚ ਜੁਰਮ ਰੋਕਣ ਲਈ ਸੁਹਿਰਦ ਯਤਨ ਕੀਤੇ ਜਾਣ | ਪ੍ਰਧਾਨ ਸੋਨੀਆ ਗੋਇਲ ਅਤੇ ਕੌਂਸਲਰ ਦੀਪਕ ਗੋਇਲ ਨੇ ਕਿਹਾ ਕਿ ਉਹ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹਨ | ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਹੈ | ਇਸ ਮੌਕੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਸ਼ਹਿਰ ਅਤੇ ਥਾਣੇ ਅਧੀਨ ਪੈਂਦੇ ਪਿੰਡਾਂ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਨਸ਼ਿਆਂ ਦੇ ਵਪਾਰੀਆਂ ਨੂੰ ਨਕੇਲ ਪਾਈ ਜਾਵੇਗੀ |
ਪਿਛਲੀ ਖ਼ਬਰ ਕੁਲਾਰ ਪਬਲਿਕ ਸਕੂਲ ਖੰਨਾ ਨੇ ਫੈਂਸਿੰਗ ਚੈਂਪੀਅਨਸ਼ਿਪ 'ਚ ਲਿਆ ਭਾਗ ਬੱਚਿਆਂ ਵਲੋਂ ਰਾਸ਼ਟਰੀ ਪੱਧਰ 'ਤੇ ਭਾਗ ਲੈਣਾ ਕੁਲਾ... ਅਗਲੀ ਖ਼ਬਰ ਨਸ਼ੇ 'ਚ ਧੁੱਤ ਵਿਅਕਤੀ ਨੇ ਲੁੱਟ ਦੀ ਵਾਰਦਾਤ ਕਰ ਕੀਤੀ ਹੱਥੋਪਾਈਪੁਲਿਸ ਡਰੋਂ ਨਹਿਰ ਵਿਚ ਲਗਾਈ ਛਲਾਂਗ, ਲੋਕਾਂ ਨੇ ਥਾਣੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।