19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

'ਆਪ' ਸਰਕਾਰ ਨੂੰ ਜ਼ਬਰੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਨਹੀਂ ਦੇਵਾਂਗੇ-ਗੋਂਦਵਾਲ

ਅਜੀਤ ਡੈਸਕ 16-07-2025


ਰਾਏਕੋਟ, 15 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸੱਤਾਧਾਰੀ ਧਿਰ ਇਕ ਪਾਸੇ ਕਿਸਾਨ ਹਿਤੈਸ਼ੀ ਪਾਰਟੀ ਹੋਣ ਦਾ ਢੰਡੋਰਾ ਪਿੱਟ ਰਹੀ ਹੈ, ਪ੍ਰੰਤੂ ਕਿਸਾਨਾਂ ਦੀ ਮਰਜ਼ੀ ਤੋਂ ਵਗੈਰ ਉਨ੍ਹਾਂ ਦੀਆਂ ਜ਼ਮੀਨਾਂ ਹੜੱਪਣ ਦੀ ਨੀਅਤ ਨਾਲ ਸਰਕਾਰ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ | ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਕਿਸਾਨਾਂ ਦੀ ਵਾਹੀਯੋਗ ਜ਼ਮੀਨ ਨੂੰ ਲੈਂਡ ਪੂਲਿੰਗ ਨੀਤੀ ਤਹਿਤ ਐਕਵਾਇਰ ਕਰਨ ਦੀ ਤਜਵੀਜ਼ ਪ੍ਰਵਾਨ ਕਰਨ ਨਾਲ ਹਜ਼ਾਰਾਂ ਏਕੜ ਜ਼ਮੀਨ ਦੇ ਮਾਲਕਾਂ ਦਾ ਭਵਿੱਖ ਖ਼ਤਰੇ ਵਿਚ ਪੈ ਜਾਵੇਗਾ, ਉੱਥੇ ਹੀ ਕਿਸਾਨਾਂ ਦੀ ਸਹਿਮਤੀ ਤੋਂ ਬਿਨ੍ਹਾਂ ਜ਼ਮੀਨ ਹਾਸਲ ਕਰਨਾ ਕਿਸਾਨਾਂ ਦੇ ਹੱਕਾਂ 'ਤੇ ਹਿੱਤਾਂ 'ਤੇ ਸਿੱਧਾ ਡਾਕਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਇਸ ਸਬੰਧੀ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਰਾਏਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਇਸ ਨੀਤੀ ਨੂੰ ਪੰਜਾਬ ਅਤੇ ਕਿਸਾਨ ਦੀ ਹੋਂਦ ਉੱਪਰ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਚੋਣਵੇਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀ ਹੈ ਅਤੇ ਸਰਕਾਰ ਦੇ ਇਸ ਫੈਸਲੇ ਤੋਂ ਇੰਝ ਜਾਪਦਾ ਹੈ ਜਿਵੇਂ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਵਾਹੀਯੋਗ ਜ਼ਮੀਨਾਂ ਐਕਵਾਇਰ ਕਰਕੇ ਪੰਜਾਬ 'ਚੋਂ ਖੇਤੀ ਨੂੰ ਜੜ੍ਹੋਂ ਪੁੱਟਣਾ ਚਾਹੁੰਦੀ ਹੈ, ਜਿਸ ਦਾ ਬੀਕੇਯੂ (ਰਾਜੇਵਾਲ) ਸਖ਼ਤ ਵਿਰੋਧ ਕਰਦੀ ਹੈ |


ਪਿਛਲੀ ਖ਼ਬਰ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਦੇ ਛੋਟੇ ਭਰਾ ਦਾ ਦਿਹਾਂਤ ਅਗਲੀ ਖ਼ਬਰ ਕੁਲਾਰ ਪਬਲਿਕ ਸਕੂਲ ਖੰਨਾ ਨੇ ਫੈਂਸਿੰਗ ਚੈਂਪੀਅਨਸ਼ਿਪ 'ਚ ਲਿਆ ਭਾਗ ਬੱਚਿਆਂ ਵਲੋਂ ਰਾਸ਼ਟਰੀ ਪੱਧਰ 'ਤੇ ਭਾਗ ਲੈਣਾ ਕੁਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।