19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਰਪੰਚ ਤੂਰ ਨੇ ਹੈਲਥ ਕਾਰਡ ਜਾਰੀ ਕਰਨ ਦੇ ਐਲਾਨ ਦਾ ਕੀਤਾ ਸਵਾਗਤ <br/>

ਅਜੀਤ ਡੈਸਕ 16-07-2025
ਬੀਜਾ, 15 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿਣੀ ਤੇ ਕਰਨੀ ਦੇ ਪਰਪੱਕ ਹਨ | ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ | ਉਨ੍ਹਾਂ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰੇ ਕਰ ਰਹੇ ਜੋ ਕਿ ਆਪਣੇ ਆਪ ਵਿਚ ਇੱਕ ਮਿਸਾਲ ਸੂਬੇ ਦੇ ਲੋਕਾਂ ਸਾਹਮਣੇ ਪੇਸ਼ ਹੋ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਮਜੀਤ ਸਿੰਘ ਤੂਰ ਸਰਪੰਚ ਬਰਮਾਲੀਪੁਰ ਨੇ ਇੱਕ ਮੁਲਾਕਾਤ ਦੌਰਾਨ ਆਖਿਆ ਕਿ ਅੱਜ ਸੂਬੇ ਦੇ ਹਰ ਵਰਗ ਦੇ ਲੋਕ ਆਪ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਉਨ੍ਹਾਂ ਨੇ ਬੀਤੀ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿਹਤ ਯੋਜਨਾ ਵਿਚ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਇਕ ਹੈਲਥ ਕਾਰਡ ਜਾਰੀ ਕਰਨ ਦਾ ਐਲਾਨ ਕੀਤਾ ਹੈ ਉਹ ਹਰ ਵਰਗ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ | ਸਰਪੰਚ ਤੂਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਚਾਹੇ ਕੋਈ ਅਮੀਰ ਜਾਂ ਗਰੀਬ ਹੈ, ਭਾਵੇਂ ਕਿਸੇ ਵੀ ਵਰਗ ਨਾਲ ਸਬੰਧ ਰੱਖਦਾ ਹੋਵੇ, ਪੰਜਾਬ ਦਾ ਨਾਗਰਿਕ ਹੋਵੇ ਅਤੇ ਉਸ ਕੋਲ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਜ਼ਰੂਰ ਹੋਵੇ ਤਾਂ ਉਨ੍ਹਾਂ ਨੂੰ ਇਕ ਸੌਖੀ ਪ੍ਰਕਿਰਿਆ ਰਾਹੀਂ ਹੈਲਥ ਕਾਰਡ ਜਾਰੀ ਹੋਵੇਗਾ, ਜਿਸ ਨਾਲ ਉਹ ਆਪਣਾ ਪ੍ਰਾਈਵੇਟ ਜਾਂ ਸਰਕਾਰੀ ਹਸਪਤਾਲ ਵਿਚ ਇਲਾਜ ਕਰਵਾ ਸਕਦਾ ਹੈ | ਇਸ ਫ਼ੈਸਲੇ ਦਾ ਸਵਾਗਤ ਸੁਖਜੀਤ ਸਿੰਘ ਕਿਸ਼ਨਗੜ੍ਹ, ਇੰਚਾਰਜ ਮਾਸਟਰ ਅਵਤਾਰ ਸਿੰਘ ਦਹੇੜੂ, ਮਨਜੀਤ ਸਿੰਘ ਢਿੱਲੋਂ, ਮਨਦੀਪ ਸਿੰਘ ਮੋਨੂੰ ਬਗਲੀ, ਰਾਜਿੰਦਰ ਸਿੰਘ ਜਿੰਦਰ ਘੁੰਗਰਾਲੀ, ਸੁਰਜੀਤ ਸਿੰਘ ਮਹਿੰਦੀਪੁਰ ਬਲਾਕ ਪ੍ਰਧਾਨ, ਕਰਮਜੀਤ ਸਿੰਘ ਰਾਜਾ ਨੇ ਵੀ 10 ਲੱਖ ਰੁਪਏ ਵਾਲੇ ਹੈਲਥ ਕਾਰਡ ਦੇ ਫੈਸਲੇ ਕਰਦਿਆਂ ਕਿਹਾ ਕਿ ਹਰ ਇਕ ਇਨਸਾਨ ਨੂੰ ਸਿਹਤ ਸਭ ਤੋਂ ਪਹਿਲਾਂ ਜ਼ਰੂਰੀ ਹੈ | ਹੁਣ ਇਸ ਹੈਲਥ ਕਾਰਡ ਨਾਲ ਹਰ ਵਿਅਕਤੀ ਆਪਣਾ ਇਲਾਜ ਸਮੇਂ ਸਿਰ ਕਰਵਾ ਸਕੇਗਾ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਹਰਕੰਵਲ ਸਿੰਘ ਨੂੰ ਸ਼ਰਧਾਂਜਲੀਆਂ ਅਗਲੀ ਖ਼ਬਰ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਦੇ ਛੋਟੇ ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।