ਅਹਿਮਦਗੜ੍ਹ, 15 ਜੁਲਾਈ (ਰਵਿੰਦਰ ਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਸੀਨੀਅਰ ਅਕਾਲੀ ਆਗੂਆਂ ਦੀ ਅਗਵਾਈ ਹੇਠ ਅੱਜ ਪਿੰਡ ਲਤਾਲਾ ਵਿਖੇ ਵਰਕਰਾਂ ਦੀ ਮੀਟਿੰਗ ਰੱਖੀ ਗਈ ਸੀ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦੇ ਨਵ ਨਿਯੁਕਤ ਸੀਨੀ: ਮੀਤ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਦਾ ਵਿਸ਼ੇਸ਼ ਕਰਕੇ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਜ਼ਮੀਨਾਂ ਐਕਵਾਇਰ ਵਿਰੋਧੀ 22 ਜੁਲਾਈ ਦੇ ਰੋਸ ਧਰਨੇ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ | ਟਕਸਾਲੀ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਲਤਾਲਾ ਅਤੇ ਸੀਨੀਅਰ ਆਗੂ ਜਸ਼ਕਰਨ ਸਿੰਘ ਦਿਉਲ ਇਯਾਲੀ ਦੀ ਨਿਗਰਾਨੀ ਹੇਠ ਹੋਈ ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਪਹੁੰਚੇ ਵਰਕਰਾਂ ਨੇ ਉਕਤ ਆਗੂਆਂ ਨਾਲ ਗੁਰਚਰਨ ਸਿੰਘ ਗਰੇਵਾਲ ਅਤੇ ਚੰਦ ਸਿੰਘ ਡੱਲਾ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਤੇ ਸਾਰੇ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਭਰਪੂਰ ਸ਼ਲਾਘਾ ਕਰਦਿਆਂ ਸਮੂਹ ਸਿੱਖ ਸੰਗਤ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ | ਇਸ ਮੌਕੇ ਤੇ ਸੀਨੀਅਰ ਆਗੂ ਸੁਰਿੰਦਰ ਸਿੰਘ ਲਤਾਲਾ, ਗੁਰਮੁੱਖ ਸਿੰਘ ਲਤਾਲਾ, ਦਲਵੀਰ ਸਿੰਘ, ਸਤਵੰਤ ਸਿੰਘ, ਗੁਰਦੀਪ ਸਿੰਘ,ਕੁਲਵਿੰਦਰ ਸਿੰਘ, ਸੁਖਰਾਜ ਸਿੰਘ, ਅਮਰਜੀਤ ਸਿੰਘ, ਰਣਵੀਰ ਸਿੰਘ, ਪੰਚ ਮੇਵਾ ਸਿੰਘ, ਜਗਮੇਲ ਸਿੰਘ, ਹਰਮੇਲ ਸਿੰਘ, ਇਕਬਾਲ ਸਿੰਘ, ਚਰਨਜੀਤ ਸਿੰਘ, ਹਰਬੰਸ ਸਿੰਘ, ਕਰਮਜੀਤ ਸਿੰਘ, ਸਿੰਗਾਰਾ ਸਿੰਘ, ਰਾਜਿੰਦਰ ਆੜਤੀਆਂ, ਗੁਰਇਕਬਾਲ ਸਿੰਘ, ਰਣਧੀਰ ਸਿੰਘ ਭੁਰੂ, ਕਮਲ ਡੇਅਰੀ ਵਾਲੇ, ਮਨੀ ਲਤਾਲਾ, ਗੁਰਦੀਪ ਸਿੰਘ ਫੱਲੇਵਾਲ, ਅਮਨਾ ਸਵੱਦੀ ਆਦਿ ਵਿਸ਼ੇਸ਼ ਕਰਕੇ ਹਾਜਿਰ ਸਨ |