19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

8ਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ

ਅਜੀਤ ਡੈਸਕ 16-07-2025
ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਮਲੇਰਕੋਟਲਾ ਰੋਡ, ਖੰਨਾ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ਅੱਜ ਅੰਮਿ੍ਤ ਵੇਲੇ ਸਜਾਇਆ ਗਿਆ | ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਤੋਂ ਆਰੰਭ ਹੋ ਕੇ ਮਲੇਰਕੋਟਲਾ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਨਿਰਗੁਣ ਦਾਸ ਖੰਨਾ ਖ਼ੁਰਦ ਵਿਖੇ ਪਹੁੰਚਿਆ ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਗਿਆ | ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਹੇਠ ਚੱਲਿਆ | ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਪਿੱਛੇ ਵਾਹਿਗੁਰੂ ਜਾਪ ਕਰਦੀਆਂ ਜਾ ਰਹੀਆਂ ਸਨ | ਨਗਰ ਕੀਰਤਨ 'ਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਅਮਲੋਹ ਰੋਡ, ਖੰਨਾ, ਗੁਰਦੁਆਰਾ ਗੁਰੁ ਅੰਗਦ ਦੇਵ ਜੀ ਕਿ੍ਸ਼ਨਾ ਨਗਰ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਸਮਰਾਲਾ ਰੋਡ, ਖੰਨਾ, ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖੰਨਾ ਅਤੇ ਗੁਰਦੁਆਰਾ ਭਗਤ ਨਾਮਦੇਵ ਜੀ ਲਲਹੇੜੀ ਰੋਡ, ਖੰਨਾ ਦੇ ਗੁਰੂ ਘਰਾਂ ਦੇ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਨਗਰ ਕੀਰਤਨ 'ਚ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਰਸਤੇ ਵਿਚ ਵੱਖ ਥਾਵਾਂ ਤੇ ਨਗਰ ਕੀਰਤਨ ਦਾ ਸ਼ਾਨਦਾਰ ਸੁਆਗਤ ਵੀ ਕੀਤਾ ਗਿਆ | ਇਸ ਮੌਕੇ ਗਤਕਾ ਪਾਰਟੀਆਂ ਦੇ ਨੌਜਵਾਨਾਂ ਅਤੇ ਛੋਟੇ ਛੋਟੇ ਬੱਚਿਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਮਲੇਰਕੋਟਲਾ ਤੋਂ ਆਰੰਭ ਹੋ ਕੇ ਖੰਨਾ ਖ਼ੁਰਦ, ਸਪਰਿੰਗ ਡੇਲ ਸਕੂਲ, ਕਿ੍ਸ਼ਨਾ ਹਸਪਤਾਲ ਵਾਲੀ ਗਲੀ, ਜੀ. ਟੀ. ਰੋਡ ਡਿਸਪੋਜ਼ਲ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਪ੍ਰਧਾਨ ਅਜੀਤ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ ਬਾਵਾ, ਸੁਰਿੰਦਰ ਸਿੰਘ ਲੇਖਾ ਕਾਰ, ਦਲਵੀਰ ਸਿੰਘ ਸਕੱਤਰ, ਮੇਜਰ ਸਿੰਘ, ਗੁਰਿੰਦਰ ਸਿੰਘ, ਰਘਵੀਰ ਸਿੰਘ ਪਟਵਾਰੀ, ਨਰਿੰਦਰ ਸਿੰਘ ਚੀਮਾ, ਗੁਤੇਜ ਸਿੰਘ, ਹਰਪਾਲ ਸਿੰਘ ਮਾਵੀ, ਕਰਮ ਸਿੰਘ, ਬਲਵਿੰਦਰ ਸਿੰਘ, ਮਨੇਜਰ ਅਮਨਪ੍ਰੀਤ ਸਿੰਘ, ਕੀਰਤਨ 'ਚ ਹਰ ਮੈਦਾਨ ਫਤਹਿ ਸੇਵਾ ਦਲ ਖੰਨਾ ਦੇ ਕਸ਼ਮੀਰ ਸਿੰਘ ਪ੍ਰਧਾਨ ਹਰ ਮੈਦਾਨ ਫਤਹਿ ਸੇਵਾ ਦਲ ਖੰਨਾ ਅਤੇ ਗੁਰਮਤਿ ਐਜੂਕੇਸ਼ਨ ਟਰੱਸਟ ਖੰਨਾ ਦੇ ਅਹੁਦੇਦਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਰਵੇਂ ਵਿਰੋਧ ਦੇ ਬਾਵਜੂਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਤਹਿਤ ਕਿਸਾਨਾਂ ਤੋਂ ਜ਼ਮੀਨਾਂ ਲੈਣ ਦੀ ਪ੍ਰਤੀਕਿਰਿਆ ਤੇਜ਼ ਕੀ... ਅਗਲੀ ਖ਼ਬਰ ਲਤਾਲਾ ਵਿਖੇ ਅਕਾਲੀ ਦਲ ਦੀ ਮੀਟਿੰਗ ਭਾਈ ਗਰੇਵਾਲ ਤੇ ਚੰਦ ਸਿੰਘ ਡੱਲਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।