19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਡੀ. ਐੱਸ. ਪੀ. ਜਗਤਾਰ ਸਿੰਘ ਕੰਗ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 16-07-2025
ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਪਿੰਡ ਪੂਨੀਆਂ ਵਿਖੇ ਨੈਸ਼ਨਲ ਆਰਗੇਨਾਈਜੇਸ਼ਨ ਫ਼ਾਰ ਸੋਸ਼ਲ ਅਵੇਅਰਨੈੱਸ (ਨੋਸਾ) ਵਲੋਂ ਇੱਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਗਤਾਰ ਸਿੰਘ ਕੰਗ ਨੂੰ ਵਿਭਾਗੀ ਤਰੱਕੀ ਰਾਹੀਂ ਡਿਪਟੀ ਸੁਪਰਡੈਂਟ ਆਫ਼ ਪੁਲਿਸ ਬਣਨ 'ਤੇ ਜੱਦੀ ਪਿੰਡ ਪੁੱਜਣ 'ਤੇ ਸਨਮਾਨਿਤ ਕੀਤਾ ਗਿਆ¢ ਸਮਾਗਮ ਵਿਚ ਵੱਡੀ ਗਿਣਤੀ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ¢ ਬਾਬੇ ਸ਼ਹੀਦ ਸਿੰਘ ਸਪੋਰਟਸ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਪੂਨੀਆਂ ਵਲੋਂ ਵੀ ਡੀ. ਐੈੱਸ. ਪੀ. ਜਗਤਾਰ ਸਿੰਘ ਕੰਗ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ¢ ਇਸ ਮੌਕੇ ਮਾਸਟਰ ਬਲਜਿੰਦਰ ਸਿੰਘ, ਲੈਕਚਰਾਰ ਪਰਮਜੀਤ ਸਿੰਘ, ਬੀ. ਪੀ. ਈ. ਓ. ਰੁਲਦੂ ਰਾਮ, ਲੈਕਚਰਾਰ ਸ਼ਿਵ ਵੈਦ, ਜੇ. ਈ. ਨੱਥੂ ਰਾਮ ਬਾਲੀ, ਸਵਰਨ ਸਿੰਘ ਕੰਗ, ਗੁਰਮੁਖ ਸਿੰਘ ਕੰਗ, ਜਗਦੀਪ ਸਿੰਘ ਮੁਕੰਦਪੁਰੀ, ਲਖਵੀਰ ਸਿੰਘ ਰਾਣਵਾਂ, ਸਾਬਕਾ ਸਰਪੰਚ ਹਰਪਾਲ ਸਿੰਘ, ਨਿਰਮਲ ਸਿੰਘ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਬਾਬਾ ਹਸਤ ਲਾਲ ਮਾਡਲ ਸਕੂਲ ਖੱਟਰਾਂ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਅੱਡਾ ਦਾਖਾ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।