19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਾਬਾ ਹਸਤ ਲਾਲ ਮਾਡਲ ਸਕੂਲ ਖੱਟਰਾਂ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਅਜੀਤ ਡੈਸਕ 16-07-2025
ਸਮਰਾਲਾ, 15 ਜੁਲਾਈ (ਕੁਲਵਿੰਦਰ ਸਿੰਘ)-ਪਿਛਲੇ ਦਿਨੀਂ ਰਾਜਧਾਨੀ ਦਿੱਲੀ ਦੇ ਸਟੇਡੀਅਮ ਵਿਖੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਕਰਵਾਈ ਗਈ 12ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਬਾਬਾ ਹਸਤ ਲਾਲ ਮਾਡਲ ਸਕੂਲ, ਮਾਦਪੁਰ ਰੋਡ ਖੱਟਰਾਂ ਦੇ ਦੋ ਵਿਦਿਆਰਥੀਆਂ ਜਸਪ੍ਰੀਤ ਸਿੰਘ ਤੇ ਜੋਬਨਪ੍ਰੀਤ ਸਿੰਘ ਚਹਿਲਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗਮੇ ਜਿੱਤੇ¢ ਸਕੂਲ ਲਈ ਇਹ ਪ੍ਰਾਪਤੀ ਬਹੁਤ ਹੀ ਜ਼ਿਆਦਾ ਮਾਣ ਵਾਲੀ ਤੇ ਬਹੁਤ ਹੀ ਅਹਿਮ ਹੈ¢ ਸਕੂਲ ਦੇ ਪ੍ਰਧਾਨ ਅਮਰੀਕ ਸਿੰਘ ਬਲਾਲਾ ਨੇ ਦੱਸਿਆ ਕਿ ਸਕੂਲ ਵਿਚ ਰੋਜ਼ਾਨਾ ਵਿਦਿਆਰਥੀਆਂ ਨੂੰ ਗਤਕਾ ਸਿਖਲਾਈ ਮਾਹਿਰ ਕੋਚ ਭਵਨਪ੍ਰੀਤ ਸਿੰਘ ਦੁਆਰਾ ਦਿੱਤੀ ਜਾ ਰਹੀ ਹੈ, ਜਿਨ੍ਹਾਂ ਦੀ ਬਦੌਲਤ ਵਿਦਿਆਰਥੀ ਅੱਗੇ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਾਪਤੀਆਂ ਕਰਦੇ ਰਹਿਣਗੇ¢ ਡਾਇਰੈਕਟਰ ਨਿਰਮਲ ਸਿੰਘ ਭੰਗੂ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਆਖਿਆ ਕਿ ਸਕੂਲ ਦਾ ਨਾਮ ਇਲਾਕੇ, ਤਹਿਸੀਲ, ਜ਼ਿਲੇ੍ਹ ਅਤੇ ਪੂਰੇ ਪੰਜਾਬ ਵਿਚ ਸਾਡੇ ਹੋਣਹਾਰ ਵਿਦਿਆਰਥੀ ਇਸੇ ਤਰ੍ਹਾਂ ਅੱਗੇ ਵੀ ਚਮਕਾਉਂਦੇ ਰਹਿਣਗੇ¢ ਇਸ ਮੌਕੇ ਪਿ੍ੰਸੀਪਲ ਅਮਨਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਇਸੇ
ਪਿਛਲੀ ਖ਼ਬਰ ਸੀ. ਐਚ. ਸੀ. ਮਾਨੂੰਪੁਰ ਵਿਖੇ ਡੇਂਗੂ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਡੀ. ਐੱਸ. ਪੀ. ਜਗਤਾਰ ਸਿੰਘ ਕੰਗ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।