ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐਚ. ਸੀ. ਮਾਨੂੰਪੁਰ ਵਿਖੇ ਡਾੇਗੂ ਵਿਰੋਧੀ ਮਹੀਨੇ ਸਬੰਧੀ ਜਾਗਰੂਕਤਾ ਕੈਪ ਲਗਾਇਆ ਗਿਆ¢ ਇਸ ਸਮੇਂ ਬੀ. ਈ. ਈ. ਗੁਰਦੀਪ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਹੀਨਾ ਜੁਲਾਈ ਨੂੰ ਹਰ ਸਾਲ ਐਟੀ ਡੇਂਗੂ ਮਹੀਨੇ ਦੇ ਤੌਰ 'ਤੇ ਮਨਾਇਆ ਜਾਂਦਾ ਹੈ, ਕਿਉਂਕਿ ਇਸ ਸਮੇਂ ਮੀਹਾਂ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਘਰਾਂ ਦੇ ਆਲੇ-ਦੁਆਲੇ ਅਤੇ ਛੱਤਾ ਤੇ ਪਏ ਕਬਾੜ ਵਿਚ ਮੀਂਹ ਦਾ ਪਾਣੀ ਜਮ੍ਹਾ ਹੋ ਜਾਣ ਕਾਰਨ ਮੱਛਰ ਪੈਦਾ ਹੋਣਾ ਸ਼ੁਰੂ ਹੋ ਜਾਂਦਾ ਹੈ¢ ਡੇਂਗੂ ਮਾਦਾ ਏਡੀਜ ਅਜੈਪਿਟੀ ਨਾਂ ਦੇ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ ਜੋ ਕੇ ਸਾਫ਼ ਖੜੇ ਪਾਣੀ ਵਿਚ ਪੈਂਦਾ ਹੁੰਦਾ ਹੈ¢ ਇਸ ਲਈ ਜ਼ਰੂਰੀ ਕੇ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ¢ ਇਸ ਸਮੇਂ ਜਗਦੀਪ ਸਿੰਘ ਸਿਹਤ ਕਰਮੀ ਨੇ ਕਿਹਾ ਕਿ ਕਿਸੇ ਨੂੰ ਤੇਜ ਬੁਖ਼ਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿ੍ਹਆਂ ਅਤੇ ਨੱਕ ਵਿਚੋਂ ਖੂਨ ਵਗਣਾ ਆਦਿ ਲੱਛਣ ਦਿਖਾਈ ਦੇਣ ਤਾ ਤੁਰੰਤ ਨੇੜਲੇ ਸਿਹਤ ਕੇਂਦਰ ਜਾਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਉ ਲਈ ਜ਼ਰੂਰੀ ਹੈ ਕੇ ਪੂਰੀਆਂ ਬਾਂਹਾਂ ਦੇ ਕਪੜੇ ਪਾ ਕੇ ਰੱਖੇ ਜਾਣ ਅਤੇ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਓ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ¢ ਇਸ ਸਮੇਂ ਅਰੁਣਦੀਪ ਕੌਰ, ਸਤਵੀਰ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ¢