ਬੀਜਾ, 15 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਦੇ ਸਮਰਾਲਾ ਹਲਕੇ ਤੋਂ ਪਾਰਟੀ ਦੇ ਇੰਚਾਰਜ, ਵਰਕਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਢਿੱਲੋਂ ਨੰੂ ਸੁਖਬੀਰ ਸਿੰਘ ਬਾਦਲ ਤੇ ਹਾਈ ਕਮਾਂਡ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦਿਹਾਤੀ ਦਾ ਪ੍ਰਧਾਨ ਬਣਾਉਣ ਨਾਲ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ | ਉਹ ਪਾਰਟੀ ਲਈ ਪਹਿਲਾ ਨਾਲੋਂ ਵੀ ਵੱਧ ਮਿਹਨਤ ਕਰਕੇ ਨਵੇਂ ਦਿਸਹੱਦੇ ਕਾਇਮ ਕਰਨ ਦੀ ਜੁਰਅਤ ਰੱਖਣ ਵਾਲੇ ਲੀਡਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੇਅੰਤ ਸਿੰਘ ਬਲਾਲਾ, ਮਨਦੀਪ ਸਿੰਘ ਸੋਨੂੰ ਬਗਲੀ, ਨੰਬਰਦਾਰ ਬਹਾਲ ਸਿੰਘ ਸਵੈਚ ਬਗ਼ਲੀ ਨੇ ਪਰਮਜੀਤ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕਰਦਿਆਂ ਆਖਿਆ ਕਿ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਨਾਲ ਜੁੜਨਗੇ | ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਢਿੱਲੋਂ ਦਾ ਸਾਥ ਦੇਣ 'ਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨ | ਇਸ ਤਰ੍ਹਾਂ ਜੋਤੀ ਭੱਟੀ, ਸੁਰਜੀਤ ਸਿੰਘ ਪੂਰਬਾ, ਸੁਖਵਿੰਦਰ ਸਿੰਘ ਸੁੱਖਾ, ਤੇਜਪਾਲ ਸਿੰਘ ਬਗਲੀ, ਅੰਗਰੇਜ਼ ਸਿੰਘ, ਜਸਵੰਤ ਸਿੰਘ ਜੱਸੀ ਦਹੇੜੂ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਸਿਆਣ ਕੋਟ, ਜਿੰਦਰ ਪਨੈਚ, ਗਗਨਦੀਪ ਸਿੰਘ ਗੱਗੂ ਕੁਲਾਰ ਘੁੰਗਰਾਲੀ, ਅਮਨਦੀਪ ਸਿੰਘ ਲੇਲ੍ਹ, ਸਰਬਜੀਤ ਸਿੰਘ ਹਰਬੰਸਪੁਰਾ ਆਦਿ ਨੇ ਵੀ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਸੁਖਬੀਰ ਸਿੰਘ ਬਾਦਲ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ | ਇਸੇ ਤਰ੍ਹਾਂ ਜਥੇ. ਮਕਸੂਦੜਾ ਨੇ ਹਲਕਾ ਪਾਇਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਰਘਬੀਰ ਸਿੰਘ ਸਹਾਰਨਮਾਜਰਾ ਨੂੰ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ |