ਬੀਜਾ, 15 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਸਖਤ ਵਿਰੋਧ ਕਰਦਿਆਂ ਕਾਂਗਰਸ ਪਾਰਟੀ ਦੇ ਆਗੂ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਤੇ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਪ੍ਰਧਾਨ ਨੇ ਬੀਜਾ ਵਿਖੇ ਗਲਾਡਾ ਦੇ ਦਫ਼ਤਰ ਫ਼ਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਵਿਸ਼ਾਲ ਧਰਨੇ ਵਿਚ ਵੱਡੀ ਤਾਦਾਦ ਵਿਚ ਕਾਂਗਰਸੀ ਵਰਕਰਾਂ ਦੇ ਜਥੇ ਨੂੰ ਰਵਾਨਾ ਕਰਨ ਮੌਕੇ ਆਖਿਆ ਕਿ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਇਹ ਨੀਤੀ ਲੋਕਮਾਰੂ ਹੈ ਤੇ ਇਸ ਨਾਲ ਵੱਡੀ ਪੱਧਰ 'ਤੇ ਕਿਸਾਨਾਂ ਦਾ ਉਜਾੜਾ ਹੋਵੇਗਾ | ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰੇਗੀ | ਇਸ ਮੌਕੇ ਕੈਪਟਨ ਰਾਜਿੰਦਰ ਸਿੰਘ, ਸੋਹਨ ਸਿੰਘ ਬੀਜਾ, ਗੁਰਮੁੱਖ ਸਿੰਘ ਮਹਿੰਦੀਪੁਰ, ਸੁਖਦੇਵ ਸਿੰਘ ਬੀਜਾ, ਗਾਂਧੀ ਬੀਜਾ, ਪਰਮਜੀਤ ਸਿੰਘ ਪੰਮਾ, ਭਗਵੰਤ ਸਿੰਘ ਮਾਂਗਟ, ਨੂਰਾ ਬੀਜਾ, ਭਿੰਦਰ ਸਿੰਘ, ਕਮਲਜੀਤ ਸਿੰਘ, ਕਾਲਾ ਬੀਜਾ, ਬਲਦੇਵ ਸਿੰਘ, ਭਾਗ ਸਿੰਘ, ਚਰਨ ਸਿੰਘ ਆਦਿ ਹਾਜ਼ਰ ਸਨ |