19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗੁਲਜ਼ਾਰ ਸਿੰਘ ਰਣੀਕੇ ਨੂੰ ਐਸ. ਸੀ. ਵਿੰਗ ਦਾ ਪ੍ਰਧਾਨ ਬਣਾਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਜਥੇ. ਨੱਤ

ਅਜੀਤ ਡੈਸਕ 16-07-2025
ਆਲਮਗੀਰ, 15 ਜੁਲਾਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਸੀਨੀਅਰ ਆਗੂ ਜਥੇਦਾਰ ਪਰਮਜੀਤ ਸਿੰਘ ਨੱਤ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦਾ ਮੁੜ ਤੋਂ ਪ੍ਰਧਾਨ ਬਣਾਏ ਜਾਣਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ¢ ਉਨ੍ਹਾਂ ਕਿਹਾ ਕਿ ਸ. ਰਣੀਕੇ ਦੇ ਐਸ. ਸੀ. ਵਿੰਗ ਦੇ ਕÏਮੀ ਪ੍ਰਧਾਨ ਬਣਨ ਨਾਲ ਐਸ. ਸੀ. ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਨੂੰ ਜਿੱਥੇ ਹੋਰ ਮਜ਼ਬੂਤ ਕਰੇਗਾ, ਉਥੇ ਹੀ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰੇਗਾ¢ ਜਥੇਦਾਰ ਨੱਤ ਨੇ ਕਿਹਾ ਕਿ ਪਹਿਲਾਂ ਵੀ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵੇਲੇ ਐਸ. ਸੀ. ਭਾਈਚਾਰੇ ਨੇ ਅਹਿਮ ਰੋਲ ਅਦਾ ਕੀਤਾ ਸੀ, ਜਿਸ ਨੂੰ ਕਾਇਮ ਰੱਖਦਿਆਂ ਐਸ. ਸੀ. ਭਾਈਚਾਰਾ ਤਨ, ਮਨ ਤੇ ਧਨ ਨਾਲ ਪਾਰਟੀ ਨਾਲ ਚੱਲਦਿਆਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਗਠਨ ਵਿਚ ਅਹਿਮ ਰੋਲ ਅਦਾ ਕਰੇਗਾ¢

ਪਿਛਲੀ ਖ਼ਬਰ ਪੀਰ ਬਾਬਾ ਜੱਲੋ ਸ਼ਾਹ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਗਲੀ ਖ਼ਬਰ ਡੀ. ਪੀ. ਐੱਸ. ਖੰਨਾ ਵਿਖੇ ਰੰਗੀਨ ਫੈਂਸੀ ਡਰੈੱਸ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।