ਹੰਬੜਾਂ, 15 ਜੁਲਾਈ (ਮੇਜਰ ਹੰਬੜਾਂ)-ਕਸਬਾ ਹੰਬੜਾਂ ਵਿਖੇ ਹਰੇਕ ਸਾਲ ਦੀ ਤਰ੍ਹਾਂ ਪੀਰ ਬਾਬਾ ਜੱਲੋ ਸ਼ਾਹ ਜੰਡ ਵਾਲਾ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ 'ਚ ਪੁੱਜੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ ਨੇ ਜਿੱਥੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ, ਉੱਥੇ ਪ੍ਰਬੰਧਕਾਂ ਨੂੰ ਸੱਭਿਆਚਾਰਕ ਮੇਲੇ ਦੀ ਵਧਾਈ ਦਿੱਤੀ | ਪ੍ਰਧਾਨ ਹੰਬੜਾਂ ਨੇ ਕਿਹਾ ਕਿ ਭੁਪਿੰਦਰ ਸਿੰਘ ਕਾਲਾ ਸਮੇਤ ਹੋਰ ਪ੍ਰਬੰਧਕਾਂ ਵਲੋਂ ਹਰੇਕ ਸਾਲ ਦਰਗਾਹ 'ਤੇ ਮੇਲਾ ਲਗਾਏ ਜਾਣਾ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਸਾਡੇ ਵਿਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ | ਇਸ ਮੌਕੇ ਮੇਲੇ 'ਚ ਪੁੱਜੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਬਲਵੀਰ ਸਿੰਘ, ਸਾਬਕਾ ਸਰਪੰਚ ਸੁਖਮਿੰਦਰ ਸਿੰਘ, ਨੰਬਰਦਾਰ ਜਸਪ੍ਰੀਤ ਸਿੰਘ, ਨੰਬਰਦਾਰ ਦਵਿੰਦਰ ਸਿੰਘ, ਨੰਬਰਦਾਰ ਜਗਦੇਵ ਸਿੰਘ ਨੂੰ ਪ੍ਰਬੰਧਕ ਭੁਪਿੰਦਰ ਸਿੰਘ ਕਾਲਾ, ਕਾਰੋਬਾਰੀ ਰਣਵੀਰ ਸਿੰਘ, ਪਲਵਿੰਦਰ ਸਿੰਘ ਢਿੱਲੋਂ ਅਤੇ ਹੋਰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਮੇਲੇ 'ਚ ਜਿੱਥੇ ਮਹੰਤਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਸ਼ ਕੀਤੀ, ਉੱਥੇ ਗਾਇਕਾਂ ਵਲੋਂ ਆਪਣੀ ਗਾਇਕੀ ਦੇ ਜੌਹਰ ਦਿਖਾਏ ਗਏ | ਇਸ ਮੌਕੇ ਥਾਣੇਦਾਰ ਰਣਬੀਰ ਸਿੰਘ, ਜਸਵੀਰ ਸਿੰਘ ਨਾਨੂੰ, ਬਲਜੀਤ ਸਿੰਘ ਗਿੱਲ, ਹਰਭਜਨ ਸਿੰਘ, ਮਹਿੰਦਰ ਸਿੰਘ ਚੀਮਾ, ਨਿਤਿਨ ਹੰਬੜਾਂ, ਬੈਂਕ ਮੈਨੇਜਰ ਅਨੂਪ ਮਾਹਿਰ, ਮਨਮੋਹਣ ਪਾਂਡੇ, ਨਿਰਜੀਤ ਸਿੰਘ ਧਾਲੀਵਾਲ, ਪਿਆਰਾ ਸਿੰਘ ਧਾਲੀਵਾਲ, ਸਰੀਫ ਸਿੰਘ, ਗੁਰਪ੍ਰੀਤ ਸਿੰਘ ਕਲੇਰ ਸਮੇਤ ਹੋਰ ਸੇਵਾਦਾਰ ਤੇ ਪ੍ਰਬੰਧਕ ਵੀ ਮੌਜੂਦ ਸਨ |