ਮਾਛੀਵਾੜਾ ਸਾਹਿਬ, 16 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਇਲਾਕੇ ਦੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨਿਆ ਬੀ. ਏ. ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ ¢ ਕਾਲਜ ਵਿਦਿਆਰਥਣ ਸੁਖਵੀਰ ਕੌਰ ਨੇ 79.16 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਪਹਿਲਾ, ਸੰਦੀਪ ਕੌਰ ਨੇ 78.3 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਸੰਗੀਤਾ ਰਾਣੀ ਨੇ 76.3 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਜਾ ਸਥਾਨ ਪ੍ਰਾਪਤ ਕੀਤਾ ¢ ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੀ ਪੂਰਤੀ ਲਈ ਸਦਾ ਯਤਨਸ਼ੀਲ ਰਹਿੰਦੀ ਹੈ ¢ ਉਨ੍ਹਾਂ ਵਿਦਿਆਰਥਣਾਂ, ਸਟਾਫ਼ ਮੈਂਬਰ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਭਵਿੱਖ ਵਿਚ ਵੀ ਸਾਡੀਆਂ ਵਿਦਿਆਰਥਣਾਂ ਇਸੇ ਤਰ੍ਹਾਂ ਦਿ੍ੜ ਮਿਹਨਤ ਅਤੇ ਲਗਨ ਸਦਕਾ ਵਧੀਆ ਨਤੀਜੇ ਪ੍ਰਾਪਤ ਕਰ ਕੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ