05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਥਾਣਾ ਸਿਟੀ 2 ਖੰਨਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕੀਤਾ ਕਾਬੂ-ਮਾਮਲਾ ਦਰਜ

ਅਜੀਤ ਡੈਸਕ 17-07-2025
ਖੰਨਾ, 16 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਨੇ 9 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ. ਐਸ. ਆਈ. ਹਰਨੇਕ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਸ਼ੱਕੀ/ਪੁਰਸ਼ਾਂ ਦੇ ਸੰਬੰਧ ਵਿਚ ਪੁਲਿਸ ਪਾਰਟੀ ਸਮੇਤ ਅਮਲੋਹ ਚੌਂਕ ਜੀ. ਟੀ. ਰੋਡ ਖੰਨਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਨੀ ਵਾਸੀ ਪੀਰਖਾਨਾ ਰੋਡ ਖੰਨਾ ਜੋ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਕੰਮ ਕਰਦਾ ਹੈ, ਜਿਸ ਨੇ ਆਪਣੇ ਘਰ ਵਿਚ ਵੱਡੀ ਮਾਤਰਾ ਵਿਚ ਸ਼ਰਾਬ ਰੱਖੀ ਹੋਈ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਦੇ ਘਰੋਂ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ | ਜਦੋਂ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਕੋਲੋਂ ਸ਼ਰਾਬ ਸਬੰਧੀ ਪੁੱਛ ਗਿੱਛ ਕੀਤੀ ਗਈ ਤਾਂ ਉਸ ਕੋਲੋਂ ਕੋਈ ਲਾਇਸੈਂਸ ਜਾਂ ਪਰਮਿਟ ਆਦਿ ਨਹੀਂ ਦਿਖਾ ਸਕਿਆ ਪੁਲਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 61/1/14 ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਲੌਦ 'ਚ ਆਮ ਆਦਮੀ ਪਾਰਟੀ ਨੇ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਵਿਧਾਨ ਸਭਾ ਦਾ ਇਜਲਾਸ ਲੋਕ ਮਸਲਿਆਂ ਤੋਂ ਸੱਖਣਾ ਰਿਹਾ-ਸੀਟੂ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।