05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਗੁਰੂ ਨਾਨਕ ਸੰਸਥਾ ਗੋਪਾਲਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 17-07-2025
ਡੇਹਲੋਂ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨ ਸੁਸਾਇਟੀ, ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰਾਂ ਸਾਵਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ¢ ਦੱਸਣਯੋਗ ਹੈ ਕਿ ਗੁਰੂ ਨਾਨਕ ਗਰੁੱਪ ਆਫ਼ ਕਾਲਜਿਜ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਵਲੋਂ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ ਪਿਛਲੇ ਕਾਫੀ ਸਮੇਂ ਤੋਂ ਮੁਫ਼ਤ ਰਾਸ਼ਨ ਵੰਡਿਆ ਜਾ ਰਿਹਾ ਹੈ¢ ਇਨ੍ਹਾਂ ਪਰਿਵਾਰਾਂ ਵਲੋਂ ਗੁਰੂ ਨਾਨਕ ਐਜੂਕੇਸ਼ਨ ਸੁਸਾਇਟੀ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਦਾ ਧੰਨਵਾਦ ਕੀਤਾ ਗਿਆ¢ ਇਸ ਸਮੇਂ ਗੁਰੂ ਨਾਨਕ ਗਰੁੱਪ ਆਫ਼ ਕਾਲਜਿਜ਼ ਦੇ ਜਨਰਲ ਸਕੱਤਰ ਡਾ. ਇਕਬਾਲ ਸਿੰਘ ਵਾਲੀਆ, ਡਾਇਰੈਕਟਰ ਡਾ. ਯਤਿੰਦਰਨਾਥ ਸ਼ਰਮਾ, ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਦੇ ਪਿ੍ੰਸੀਪਲ ਡਾ. ਮਨੀਸ਼ਾ ਸ਼ਰਮਾ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਪਿ੍ੰਸੀਪਲ ਜੇ. ਸਬੀਆ, ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਸੰਦੀਪ ਕੌਰ ਸਮੇਤ ਅਧਿਆਪਕ ਅਤੇ ਵਿਦਿਆਰਥੀਆ ਹਾਜ਼ਰ ਸਨ¢
ਪਿਛਲੀ ਖ਼ਬਰ ਅਪਰਾਧ ਦੀ ਅੱਗ ਵਿਚ ਸੜ ਰਿਹਾ ਹੈ ਪੰਜਾਬ ਤੇ ਸਰਕਾਰ ਚੁੱਪ ਹੈ- ਦਿਲਬਰ ਮੁਹੰਮਦ ਖਾਨ <br/> ਅਗਲੀ ਖ਼ਬਰ 10 ਲੱਖ ਦਾ ਸਿਹਤ ਬੀਮਾ ਯੋਜਨਾ ਸਕੀਮ ਨਾਲ ਮੁੱਖ ਮੰਤਰੀ ਨੇ ਸੂਬੇ ਦੇ ਹਰ ਵਰਗ ਦੇ ਲੋਕਾਂ ਦਾ ਜਿੱਤਿਆ ਮਨ - ਦਹੇੜੂ, ਕਾਹਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।