04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਗੁਰਦੁਆਰਾ ਰਾੜਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 17-07-2025
ਰਾੜਾ ਸਾਹਿਬ, 16 (ਪ੍ਰੀਤਮ ਸਿੰਘ ਮੁਕੰਦਪੁਰੀ)-ਸਾਵਣ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮੇਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਅੰਮਿ੍ਤ ਸੰਚਾਰ ਹੋਇਆ, ਜਿਸ ਵਿਚ 75 ਪ੍ਰਾਣੀ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣੇ | ਇਸ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਗੁਰਬਾਣੀ ਦੇ ਇਲਾਹੀ ਕੀਰਤਨ ਦਾ ਅਨੰਦ ਮਾਣਿਆ | ਸੰਪਰਦਾਇ ਦੇ ਹਜ਼ੂਰੀ ਰਾਗੀ ਜਥਾ ਜਥੇਦਾਰ ਭਾਈ ਬਲਦੇਵ ਸਿੰਘ, ਭਾਈ ਮਨਵੀਰ ਸਿੰਘ ਮਨੀ ਅਤੇ ਹੋਰ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਰਾਮਾਂਹ ਬਾਣੀ ਦੀ ਕਥਾ ਕਰਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਸਟੇਜ ਸੈਕਟਰੀ ਭਾਈ ਰਣਧੀਰ ਸਿੰਘ ਢੀਂਡਸਾ ਨੇ ਇਕੱਤਰ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਅਗਲੇ ਮਹੀਨੇ ਆਯੋਜਿਤ ਹੋ ਰਹੇ ਬਰਸੀ ਸਮਾਗਮਾਂ ਦੀ ਰੂਪ ਰੇਖਾ ਸਾਂਝੀ ਕੀਤੀ | ਇਸ ਸਮੇਂ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਬਾਬਾ ਅਜਵਿੰਦਰ ਸਿੰਘ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਅਮਰ ਸਿੰਘ ਕਥਾ ਵਾਚਕ, ਮਨਿੰਦਰਜੀਤ ਸਿੰਘ ਬੈਨੀਪਾਲ, ਮਲਕੀਤ ਸਿੰਘ ਪਨੇਸਰ, ਗੁਰਨਾਮ ਸਿੰਘ ਅੜੈਚਾ, ਪਿ੍ੰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਭਵਪਰੀਤ ਸਿੰਘ ਮੁੰਡੀ, ਅਮਰ ਸਿੰਘ ਮਲੇਰਕੋਟਲਾ ਅਤੇ ਜਗਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਾਜਾਇਜ਼ ਝੁੱਗੀਆਂ 'ਤੇ ਵਣ ਵਿਭਾਗ ਨੇ ਚਲਾਇਆ 'ਪੀਲਾ ਪੰਜਾ' ਅਗਲੀ ਖ਼ਬਰ ਏ. ਐਸ. ਕਾਲਜ ਫ਼ਾਰ ਵੂਮੈਨ ਖੰਨਾ ਦਾ ਬੀ. ਏ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।