ਪਾਇਲ, 16 ਜੁਲਾਈ (ਰਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਅੰਦਰ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਸਮਾਂ ਆਉਣ 'ਤੇ ਹਮੇਸ਼ਾ ਉੱਚ ਅਹੁਦਿਆਂ ਨਾਲ ਨਿਵਾਜਿਆ ਹੈ | ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਸੁਖਬੀਰ ਸਿੰਘ ਬਾਦਲ ਦੇ ਮੋਢੇ ਨਾਲ ਮੋਢਾ ਲਗਾ ਕੇ ਚਟਾਨ ਵਾਂਗ ਖੜ੍ਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀ. ਆਗੂ ਜਥੇਦਾਰ ਕੁਲਦੀਪ ਸਿੰਘ ਮਕਸੂਦੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪੁਲਸ ਜ਼ਿਲ੍ਹਾ ਖੰਨਾ ਦਾ ਪਰਮਜੀਤ ਸਿੰਘ ਢਿੱਲੋਂ ਨੂੰ ਪ੍ਰਧਾਨ ਚੁਣੇ ਜਾਣ ਅਤੇ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਚੁਣੇ ਜਾਣ ਦਾ ਸਵਾਗਤ ਕੀਤਾ | ਜਥੇਦਾਰ ਕੁਲਦੀਪ ਸਿੰਘ ਨੇ ਕਿਹਾ ਕਿ ਪ੍ਰਧਾਨ ਢਿੱਲੋਂ ਅਤੇ ਜਥੇਦਾਰ ਸਹਾਰਨਮਾਜਰਾ ਇੱਕ ਸੂਝਵਾਨ ਤੇ ਸਿਆਣੇ ਆਗੂ ਹਨ, ਜਿਨ੍ਹਾਂ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਉਨ੍ਹਾਂ ਦੀ ਨਿਯੁਕਤੀ ਨਾਲ ਅੱਜ ਜ਼ਿਲੇ੍ਹ ਦੇ ਹਰ ਵਰਕਰ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਮੇਂ ਜਥੇਦਾਰ ਕੁਲਦੀਪ ਸਿੰਘ ਨੇ ਨਿਯੁਕਤੀਆਂ 'ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ |