13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਅਜੀਤ ਡੈਸਕ 18-07-2025
ਖੰਨਾ, 17 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਪੁਲਿਸ ਨੇ 60 ਨਸ਼ੀਲੇ ਕੈਪਸੂਲਾਂ ਸਮੇਤ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਹੈਡ ਕਾਂਸਟੇਬਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਜਸਵੀਰ ਸਿੰਘ ਉਰਫ਼ ਮੰਗਾ ਵਾਸੀ ਪਿੰਡ ਚਕੋਹੀ ਥਾਣਾ ਸਦਰ ਉਕਤ ਦੀ ਐਕਟੀਵਾ ਸਕੂਟਰੀ ਨੰਬਰ ਪੀ. ਬੀ. 02 4243 ਜਿਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਡਿੱਗੀ ਵਿਚੋਂ 60 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਜਸਵੀਰ ਸਿੰਘ ਸਿੰਘ ਉਰਫ਼ ਮੰਗਾ ਵਾਸੀ ਪਿੰਡ ਚਕੋਹੀ ਨੂੰ 60 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਕੇ ਉਸਦੇ ਖ਼ਿਲਾਫ਼ ਧਾਰਾ 22/61/85 ਐਨ. ਡੀ. ਪੀ. ਐਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦਰਬਾਰ ਸਾਹਿਬ 'ਤੇ ਹਮਲੇ ਦੀਆਂ ਧਮਕੀਆਂ ਨਿੰਦਣਯੋਗ- ਯਾਦੂ, ਖੱਟੜਾ ਅਗਲੀ ਖ਼ਬਰ ਸਰਕਾਰ ਅਯੋਗ ਕਾਲਜ ਪਿ੍ੰਸੀਪਲਾਂ ਵਿਰੁੱਧ ਕਰੇ ਤੁਰੰਤ ਕਾਰਵਾਈ-ਏ.ਯੂ.ਸੀ.ਟੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।