13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਅਜੀਤ ਡੈਸਕ 18-07-2025
ਖੰਨਾ, 17 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਨੇ 200 ਨਸ਼ੀਲੇ ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਥਾਣਾ ਮੁਖੀ ਸਬ ਇੰਸਪੈਕਟਰ ਤਰਵਿੰਦਰ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਅਮਲੋਹ ਚੌਕ ਖੰਨਾ ਵਿਖੇ ਸ਼ੱਕੀ/ਪੁਰਸ਼ਾਂ ਦੇ ਸਬੰਧ ਵਿਚ ਸ਼ੱਕੀ ਵਹੀਕਲਾਂ ਦੀ ਜਾਂਚ ਕਰ ਰਹੇ ਸੀ ਤਾਂ ਨਾਕਾਬੰਦੀ ਦੌਰਾਨ ਪੁਲਿਸ ਨੂੰ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਕੋਲੋਂ 200 ਨਸ਼ੀਲੇ ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਅਰਜਨ ਸਿੰਘ ਵਾਸੀ ਪਿੰਡ ਅਰਜਨਪੁਰ ਜ਼ਿਲ੍ਹਾ (ਉੱਤਰ ਪ੍ਰਦੇਸ਼) ਵਜੋਂ ਹੋਈ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਫੌਜਾ ਸਿੰਘ ਸਿੱਖ ਦਿੱਖ ਅਤੇ ਪੰਜਾਬੀ ਸੱਭਿਆਚਾਰ ਦੇ ਅੰਤਰਰਾਸ਼ਟਰੀ ਦੂਤ ਸਨ- ਇੰਜੀਨੀਅਰ ਬੋਪਾਰਾਏ/ਜਥੇਦਾਰ ਸਹਾਰਨ ਮਾਜਰਾ... ਅਗਲੀ ਖ਼ਬਰ ਕਿਸਾਨ ਆਗੂ ਬਿਜਲੀ ਗਰਿੱਡ ਅਧਿਕਾਰੀ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।