ਬੀਜਾ, 17 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਕਾਂਗਰਸ ਪਾਰਟੀ ਦੇ ਬਹੁਤ ਹੀ ਸਰਗਰਮ ਆਗੂ ਜਤਿੰਦਰ ਸਿੰਘ ਜਟਾਣਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ ਨੇ ਬਲਾਕ ਕਾਂਗਰਸ ਕਮੇਟੀ ਖੰਨਾ ਦਾ ਜਰਨਲ ਸੈਕਟਰੀ ਨਿਯੁਕਤ ਕੀਤਾ ਗਿਆ | ਸੀਨੀਅਰ ਕਾਂਗਰਸੀ ਆਗੂ ਬੇਅੰਤ ਸਿੰਘ ਜੱਸੀ ਕਾਹਲੋਂ ਦੇ ਗ੍ਰਹਿ ਪਿੰਡ ਕਿਸ਼ਨਗੜ੍ਹ ਵਿਖੇ ਪਾਰਟੀ ਵਲੋਂ ਜਾਰੀ ਕੀਤਾ ਆਈ ਕਾਰਡ ਦਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪਾਰਟੀ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਦੀ ਹੀ ਨਹੀਂ ਸਗੋਂ ਉਨ੍ਹਾਂ ਦੀ ਹਰ ਮੁਸ਼ਕਲ ਸਮੇਂ ਸਾਥ ਦਿੰਦੀ ਹੈ | ਨਵ ਨਿਯੁਕਤ ਜਤਿੰਦਰ ਸਿੰਘ ਜਟਾਣਾ ਨੇ ਸਾਬਕਾ ਮੰਤਰੀ ਕੋਟਲੀ ਤੇ ਬਲਾਕ ਪ੍ਰਧਾਨ ਇਕੋਲਾਹਾ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪਾਰਟੀ ਨੇ ਉਸ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ ਉਹ ਪੂਰੀ ਇਮਾਨਦਾਰੀ ਨਾਲ ਅਹੁਦੇ ਦੀ ਵਰਤੋਂ ਕਰਕੇ ਕਾਂਗਰਸ ਪਾਰਟੀ ਦੀਆਂ ਹਰ ਸਰਗਰਮੀਆਂ ਵਿਚ ਅੱਗੇ ਹੋ ਕੇ ਆਪਣਾ ਰੋਲ ਨਿਭਾਉਣ ਤੋਂ ਪਿੱਛੇ ਨਹੀਂ ਹਟਣਗੇ | ਇਸ ਨਿਯੁਕਤੀ ਦਾ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਹਰਪਾਲ ਸਿੰਘ ਚਹਿਲ, ਭਗਵੰਤ ਸਿੰਘ ਮਾਂਗਟ, ਸਾਬਕਾ ਸਰਪੰਚ ਛਿੰਦਰ ਕੌਰ, ਡਾਕਟਰ ਅਮਰਜੀਤ ਸਿੰਘ, ਮੁਖ਼ਤਿਆਰ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਗੁਰਮੀਤ ਸਿੰਘ, ਕਰਮ ਸਿੰਘ, ਕਰਮਜੀਤ ਸਿੰਘ, ਲੱਖੀ ਮਾਂਗਟ, ਹਰਬੰਸ ਸਿੰਘ, ਨਛੱਤਰ ਸਿੰਘ, ਰਾਮਦਾਸ ਸਿੰਘ, ਸਤਵਿੰਦਰ ਸਿੰਘ, ਜਗਜੀਤ ਸਿੰਘ ਜੱਗੀ, ਵਿਸ਼ਲ ਗੁਜਰਾਲ, ਐਡਵੋਕੇਟ ਅਰਸ਼ਪ੍ਰੀਤ ਸਿੰਘ, ਪਿੰਦਾ ਜਟਾਣਾ ਆਦਿ ਨੇ ਨਿਯੁਕਤੀ ਦਾ ਸਵਾਗਤ ਕੀਤਾ |