12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗਿ੍ਫ਼ਤਾਰ

ਅਜੀਤ ਡੈਸਕ 18-07-2025
ਹਠੂਰ, 17 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.ਐੱਚ.ਓ. ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਹਠੂਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ. ਕੁਲਜਿੰਦਰ ਸਿੰਘ ਗਰੇਵਾਲ ਅਨੁਸਾਰ ਜਗਤਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਅੱਚਰਵਾਲ, ਸੁਖਪ੍ਰੀਤ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਹਠੂਰ, ਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਛੀਨੀਵਾਲ ਨੂੰ ਦਾਣਾ ਮੰਡੀ ਹਠੂਰ ਨੇੜਿਉਂ ਇਕ ਚਿੱਟੇ ਰੰਗ ਦੇ ਲਿਫਾਫ਼ੇ ਵਿਚ 55 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਹੈ | ਇਸ ਸਬੰਧ ਵਿਚ ਉਕਤ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ 22-29, 61-85 ਧਾਰਾ ਦਾ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਵਿਪਨ ਕਥੂਰੀਆ ਨੇ ਏ. ਐਸ. ਸਕੂਲ ਮੈਨੇਜਮੈਂਟ 'ਤੇ ਧਾਰਾ 6 ਉਲੰਘਣਾ ਦੇ ਦੋਸ਼ ਲਾਏ ਅਗਲੀ ਖ਼ਬਰ ਫਗਵਾੜਾ ਦੇ ਸੇਵਾ ਕੇਂਦਰਾਂ ਤੇ ਐੱਸ.ਡੀ.ਐੱਮ. ਦਫ਼ਤਰ ਦੇ ਕੰਮਕਾਜ 'ਚ ਸਮੇਂ ਦਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।