ਖੰਨਾ, 17 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਥਾਣਾ ਸਦਰ ਖੰਨਾ ਦੇ ਐਸ. ਐਚ. ਓ. ਸਬ ਇੰਸਪੈਕਟਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਹ ਸ਼ੱਕੀ/ਪੁਰਸ਼ਾਂ ਅਤੇ ਵਹੀਕਲਾਂ ਦੇ ਸਬੰਧ ਵਿਚ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬੂਲੇ੍ਹਪੁਰ ਕੋਲ ਮੌਜੂਦ ਸੀ ਤਾਂ ਇੱਕ ਬੇ ਆਬਾਦ ਖਾਲੀ ਪਲਾਟ ਕੋਲ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਖੜਾ ਸੀ ਜੋ ਪੁਲਿਸ ਨੂੰ ਦੇਖ ਕੇ ਘਬਰਾ ਆ ਕੇ ਭੱਜਣ ਲੱਗਾ ਤਾਂ ਸਾਥੀ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਉਸ ਦੇ ਮੋਟਰਸਾਈਕਲ ਨੰਬਰ ਪੀ. ਬੀ. 10 ਜੀ. ਐਫ. 4057 ਵਿਚੋਂ ਜਾਂਚ ਦੌਰਾਨ 6.44 ਹੈਰੋਇਨ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਪਹਿਚਾਣ ਗੁਰਜੰਟ ਸਿੰਘ ਵਾਸੀ ਪਿੰਡ ਬੂਲੇਪੁਰ ਥਾਣਾ ਸਦਰ ਖੰਨਾ ਦੱਸਿਆ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ ਐਨ. ਡੀ. ਪੀ. ਐਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |