ਮਾਛੀਵਾੜਾ ਸਾਹਿਬ, 17 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਡੋਪ ਟੈੱਸਟ ਰਿਪੋਰਟ ਪਾਜ਼ੇਟਿਵ ਆਉਣ 'ਤੇ ਇੱਕ ਵਿਅਕਤੀ ਪ੍ਰਦੁਮਣ ਕੁਮਾਰ ਵਾਸੀ ਮਾਛੀਵਾੜਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ¢ ਐੱਸ. ਐੱਚ. ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਗਤਾਰ ਸਿੰਘ ਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਦਾਣਾ ਮੰਡੀ ਦੇ ਗੇਟ ਨੰਬਰ 1 ਕੋਲ ਮੌਜੂਦ ਸੀ ਤਾਂ ਏ. ਐੈੱਸ. ਆਈ. ਅਮਰਜੀਤ ਸਿੰਘ ਹਾਜ਼ਰ ਆਇਆ¢ ਉਸ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਪ੍ਰਦੁਮਣ ਕੁਮਾਰ ਉਕਤ ਜੋ ਨਸ਼ੇ ਕਰਨ ਦਾ ਆਦੀ ਹੈ ਤੇ ਆਪਣੇ ਘਰ ਦੇ ਬਾਹਰ ਘੁੰਮ ਰਿਹਾ ਹੈ, ਜਿਸ ਪਰ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ¢ ਪੁਲਿਸ ਨੂੰ ਪ੍ਰਦੁਮਣ ਘਰ ਦੇ ਬਾਹਰ ਹਾਜ਼ਰ ਮਿਲਿਆ ਜਿਸ ਦਾ ਸਿਵਲ ਹਸਪਤਾਲ ਸਮਰਾਲਾ ਤੋਂ ਡੋਪ ਟੈੱਸਟ ਕਰਵਾਇਆ¢ ਡੋਪ ਟੈੱਸਟ ਰਿਪੋਰਟ ਪਾਜ਼ੇਟਿਵ ਆਉਣ 'ਤੇ ਉਕਤ ਕਥਿਤ ਦੋਸ਼ੀ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ¢