ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਗੁਰਦਵਾਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਜਿਸ ਵਿਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿਚ ਪਾਠਾਂ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ | ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਖਿਆਨ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ | ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਵਲੋਂ ਹਾਜ਼ਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਸਰਪ੍ਰਸਤ ਜੀਤ ਸਿੰਘ ਬੇਦੀ ਤੇ ਵਿਜੈ ਕੁਮਾਰ ਜੱਸਲ, ਮੀਤ ਪ੍ਰਧਾਨ ਅਮਰਜੀਤ ਸਿੰਘ ਅÏਲਖ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਸੱਕਤਰ ਜਰਨੈਲ ਸਿੰਘ ਤੱਗੜ, ਖ਼ਜਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਹਰਮੀਤ ਸਿੰਘ ਕੈਂਥ, ਮਨਦੀਪ ਸਿੰਘ ਮਰਜਾਰਾ, ਸੰਜੀਵ ਕੁਮਾਰ ਕੈਂਥ, ਡਾਕਟਰ ਹਰਭਜਨ ਸਿੰਘ, ਰਾਜਿੰਦਰ ਸਿੰਘ, ਅਰਵਿੰਦਰ ਸਿੰਘ ਮਾਨੂੰਪੁਰ, ਡਾਕਟਰ ਸਰੂਪ ਸਿੰਘ, ਧਰਮ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਮਾਨ, ਬਲਬੀਰ ਸਿੰਘ ਮਾਨ, ਜਨਕ ਰਾਜ ਗਰਚਾ, ਕਰਨੈਲ ਸਿੰਘ ਕੈਂਥ, ਕੇਸਰ ਸਿੰਘ, ਅਰਵਿੰਦਰ ਸਿੰਘ ਮਰਜਾਰਾ, ਡਾਕਟਰ ਗੁਰਮੀਤ ਸਿੰਘ, ਮੈਨੇਜਰ ਭਾਗ ਸਿੰਘ, ਧਰਮ ਸਿੰਘ, ਅੰਮਿ੍ਤ ਸਿੰਘ, ਅਮਰਜੀਤ ਸਿੰਘ,ਰਾਜਿੰਦਰ ਸਿੰਘ ਤੱਗੜ, ਹਰਸ਼ ਲਵਲੀ, ਮਨੀ ਸਿੰਘ, ਕੇਸਰ ਸਿੰਘ ਆਦਿ ਹਾਜ਼ਰ ਸਨ |