25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਰਾਮਗੜ੍ਹੀਆ ਭਵਨ 'ਚ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 19-07-2025
ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆਂ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭਾ ਵੱਲੋਂ ਸ਼੍ਰੀ ਸਹਿਜ ਪਾਠ ਦੀ ਸੇਵਾ ਲਈ ਗਈ, ਉਪਰੰਤ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ (ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ) ਵੱਲੋਂ ਬਾਰਮਾਹ ਦੀ ਕਥਾ ਵਖਿਆਣ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਇਸ ਮੌਕੇ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਨੇ ਕਿਹਾ ਕਿ ਰਾਮਗੜ੍ਹੀਆ ਸਭਾ ਵੱਲੋਂ ਸਮੇਂ-ਸਮੇਂ 'ਤੇ ਸਮਾਜਸੇਵੀ ਕਾਰਜਾਂ ਲਈ ਯਤਨਸ਼ੀਲ ਸ਼ਖ਼ਸੀਅਤਾਂ ਨੂੰ ਜਿੱਥੇ ਸਨਮਾਨਿਤ ਕੀਤਾ ਜਾਂਦਾ ਹੈ, ਉੱਥੇ ਹੀ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਭਵਨ ਸਥਿਤ ਕਮਿਊਨਿਟੀ ਸੈਂਟਰ ਵਿਚ ਕਾਰਜ ਹੁੰਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੰਗਰਾਂਦ ਅਤੇ ਐਤਵਾਰ ਨੂੰ ਹਫ਼ਤਾਵਾਰੀ ਸਮਾਗਮ ਲਗਾਤਾਰ ਜਾਰੀ ਹਨ | ਖੀਰ ਅਤੇ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਭਾ ਦੇ ਮੀਤ ਪ੍ਰਧਾਨ ਚਰਨਜੀਤ ਸਿੰਘ ਪਨੇਸਰ, ਵਰਿੰਦਰ ਸਿੰਘ ਦਹੇਲੇ, ਗੁਰਨਾਮ ਸਿੰਘ ਭਮਰਾ, ਅਮਰਜੀਤ ਸਿੰਘ ਘਟੌੜਾ, ਸਰਬਜੀਤ ਸਿੰਘ ਖਰ੍ਹੇ, ਗੁਰਦੁਆਰਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਰਣਜੀਤ ਨਗਰ ਦੇ ਪ੍ਰਧਾਨ ਬਲਦੇਵ ਸਿੰਘ ਮਠਾੜੂ, ਸੁਖਚਰਨ ਸਿੰਘ ਚਾਨਾ, ਟਹਿਲ ਸਿੰਘ ਧੰਜਲ, ਸ਼੍ਰੀ ਵਿਸ਼ਵਕਰਮਾ ਐਜ਼ੂਕੇਸ਼ਨਲ ਐਂਡ ਵੈਲਫੇਅਰ ਸਭਾ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਚੇਅਰਮੈਨ ਹਰਜੀਤ ਸਿੰਘ ਸੋਹਲ, ਪ੍ਰਧਾਨ ਬਲਵਿੰਦਰ ਸਿੰਘ ਸੌਂਦ, ਪੈੱ੍ਰਸ ਸਕੱਤਰ ਪਰਮਜੀਤ ਸਿੰਘ ਧੀਮਾਨ, ਸਾਧੂ ਸਿੰਘ, ਸੂਬਾ ਸਿੰਘ, ਗੀਂਰਜੰਟ ਸਿੰਘ, ਗੁਰਚਰਨ ਸਿੰਘ, ਅਮਰ ਸਿੰਘ ਲੋਟੇ (ਲਵਲੀ ਫਰਨੀਚਰ ਵਾਲੇ), ਗੁਰਪ੍ਰੀਤ ਸਿੰਘ, ਬਖਸ਼ੀਸ਼ ਸਿੰਘ, ਹਰਵਿੰਦਰ ਸਿੰਘ, ਹਰਜੀਤ ਸਿੰਘ, ਸੁਰਿੰਦਰਜੀਤ ਸਿੰਘ, ਪਰਮਜੀਤ ਸਿੰਘ ਭਮਰਾ, ਪਵਨ ਕੁਮਾਰ, ਬਲਦੇਵ ਸਿੰਘ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਨਿਰਭੈ ਸਿੰਘ, ਹਰਮਿੰਦਰ ਸਿੰਘ ਭੰਗੂ, ਬਾਬਾ ਮੇਹਰ ਸਿੰਘ, ਮੈਨੇਜਰ ਅਮਰਜੀਤ ਸਿੰਘ, ਗੁਰਮੀਤ ਸਿੰਘ ਭੱਟੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਲੈਂਡ ਪੂਲਿੰਗ ਦੇ ਵਿਰੋਧ 'ਚ ਡੀ. ਸੀ. ਦਫ਼ਤਰ ਸਾਹਮਣੇ ਧਰਨਾ 22 ਨੂੰ <br/> ਅਗਲੀ ਖ਼ਬਰ ਵਣ ਵਿਭਾਗ ਨੇ 'ਰੁੱਖ ਲਗਾਓ ਵਾਤਾਵਰਨ ਬਚਾਓ' ਸੰਸਥਾ ਨਾਲ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।