25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ਼੍ਰੋਮਣੀ ਅਕਾਲੀ ਦਲ ਵਲੋਂ ਲੈਂਡ ਪੂਲਿੰਗ ਦੇ ਵਿਰੋਧ 'ਚ ਡੀ. ਸੀ. ਦਫ਼ਤਰ ਸਾਹਮਣੇ ਧਰਨਾ 22 ਨੂੰ <br/>

ਅਜੀਤ ਡੈਸਕ 19-07-2025
ਮੁੱਲਾਂਪੁਰ-ਦਾਖਾ, 18 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਕਿਸਾਨਾਂ ਅਤੇ ਜ਼ਮੀਨ ਮਾਲਕਾਂ ਕੋਲੋਂ ਜ਼ਮੀਨਾਂ ਦੇ ਹੱਕ ਖੋਹਣ ਲਈ ਲੈਂਡ ਪੂਲਿੰਗ ਸਕੀਮ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੱਖਾ ਵਿਰੋਧ ਹੋ ਰਿਹਾ, ਲੁਧਿਆਣਾ ਜ਼ਿਲ੍ਹਾ ਪਲੈਨਿੰਗ ਏਰੀਆ ਵਿਚ ਰਿਹਾਇਸ਼ੀ ਅਰਬਨ ਅਸਟੇਟਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਗਲਵਾਰ 22 ਜੁਲਾਈ ਨੂੰ ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹੋਰ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਜਾਣਾ ਹੈ, ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਜਸਕਰਨ ਸਿੰਘ ਦਿਓਲ ਵਲੋਂ ਦਿੱਤੀ ਗਈ | ਦਿਓਲ ਨੇ ਕਿਹਾ ਕਿ ਕਿਸਾਨਾਂ ਦਾ ਉਜਾੜਾ ਅਤੇ ਪੰਜਾਬ ਦੀ ਜਰਖੇਜ਼ ਜ਼ਮੀਨ ਕਾਰਪੋਰੇਟ ਦੇ ਹੱਥਾਂ 'ਚ ਦੇਣ ਲਈ ਕਾਹਲੀ 'ਆਪ' ਪਾਰਟੀ ਦੀ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦੇ ਤਹਿਤ ਆਉਣ ਵਾਲੀਆਂ ਜ਼ਮੀਨਾਂ ਦੇ ਹੱਦਬਸਤ ਨੰਬਰ, ਖਸਰਾ ਨੰਬਰ ਪਾ ਕੇ ਇਸ਼ਤਿਹਾਰ ਤਾਂ ਦੇ ਰਹੀ ਹੈ, ਪਰ ਉਪਜਾਊ ਜ਼ਮੀਨਾਂ ਅਤੇ ਉਥੇ ਰਹਿਣ ਵਾਲਿਆਂ ਦੇ ਮੁੜ ਵਸੇਬੇ ਲਈ ਚੁੱਪ ਧਾਰੀ ਹੋਈ ਹੈ | ਜਸਕਰਨ ਸਿੰਘ ਦਿਓਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ, ਮੈਂਬਰ, ਵਰਕਰ, ਕਿਸਾਨ-ਖੇਤ ਮਜ਼ਦੂਰ, ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਦੇ ਪੰਚ, ਸਰਪੰਚਾਂ ਨੂੰ ਸਨਿਮਰ ਅਪੀਲ ਕੀਤੀ ਕਿ ਲੁਧਿਆਣਾ ਡੀ.ਸੀ ਦਫ਼ਤਰ ਸਾਹਮਣੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਅਕਾਲੀ ਦਲ ਦੇ ਧਰਨੇ ਵਿਚ ਹਰ ਇਕ ਦੀ ਵੱਡੀ ਸ਼ਮੂਲੀਅਤ ਹੋਵੇ |

ਪਿਛਲੀ ਖ਼ਬਰ ਪੰਜ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਣਗੇ ਖੇਡ ਮੈਦਾਨ ਤਿਆਰ-ਗਿਆਸਪੁਰਾ <br/> ਅਗਲੀ ਖ਼ਬਰ ਰਾਮਗੜ੍ਹੀਆ ਭਵਨ 'ਚ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।