25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਭਮਾ ਖ਼ੁਰਦ ਵਿਖੇ ਵਰਲਡ ਕੇਅਰ ਕੈਂਸਰ ਵਲੋਂ 329 ਮਰੀਜ਼ਾਂ ਦੀ ਜਾਂਚ ਕਰ ਮੁਫ਼ਤ ਦਵਾਈਆਂ ਦਿੱਤੀਆਂ

ਅਜੀਤ ਡੈਸਕ 19-07-2025
ਮਾਛੀਵਾੜਾ ਸਾਹਿਬ, 18 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਕੁਹਾੜਾ ਰੋਡ 'ਤੇ ਪੈਂਦੇ ਪਿੰਡ ਭਮਾ ਖ਼ੁਰਦ ਵਿਖੇ ਐੱਸ. ਬੀ. ਆਈ. ਕਾਰਡ ਅਤੇ ਵਰਲਡ ਕੇਅਰ ਕੈਂਸਰ ਦੇ ਸਹਿਯੋਗ ਨਾਲ ਚੱਲ ਰਹੀ ਜ਼ਿਲ੍ਹਾ ਲੁਧਿਆਣਾ 'ਚ ਕੈਂਪਾਂ ਦੀ ਲੜੀ ਤਹਿਤ ਮੁਫ਼ਤ ਜਾਂਚ ਅਤੇ ਜਾਗਰੂਕਤਾ ਕੈਂਪ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਧਰਮਿੰਦਰ ਢਿੱਲੋਂ ਨੇ ਕੈਂਪ ਦੌਰਾਨ ਲੋਕਾਂ ਨੂੰ ਕੈਂਸਰ ਜਾਗਰੂਕਤਾ, ਸ਼ੂਗਰ ਤੇ ਬੀ. ਪੀ. ਚੈੱਕਅਪ, ਡਾਕਟਰੀ ਸਲਾਹ, ਔਰਤਾਂ ਦੀ ਛਾਤੀ ਲਈ ਮੈਮੋਗ੍ਰਾਫ਼ੀ ਟੈੱਸਟ, ਔਰਤਾਂ ਦੀ ਬੱਚੇਦਾਨੀ ਲਈ ਪੈਪ ਸਮੇਅਰ ਟੈੱਸਟ, ਬੰਦਿਆਂ ਦੇ ਗਦੂਦਾਂ ਦੀ ਜਾਂਚ ਲਈ ਟੈੱਸਟ, ਬਲੱਡ ਕੈਂਸਰ ਦੀ ਜਾਂਚ ਲਈ ਟੈੱਸਟ, ਮੂੰਹ ਤੇ ਗਲੇ ਦੀ ਜਾਂਚ, ਹੱਡੀਆਂ ਦੀ ਜਾਂਚ ਕਰ ਮੁਫ਼ਤ ਦਵਾਈਆਂ ਦਵਾਈਆਂ ਦਿੱਤੀਆਂ ਗਈਆਂ¢ ਉਨ੍ਹਾਂ ਕਿਹਾ ਕਿ ਕੈਂਪ ਦੌਰਾਨ 329 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਵੀ ਕੀਤਾ ਗਿਆ¢ ਇਸ ਮੌਕੇ ਸਰਪੰਚ ਰਾਜਵਿੰਦਰ ਸਿੰਘ ਗਿੱਲ, ਪ੍ਰਭਜੋਤ ਸਿੰਘ ਗਿੱਲ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਅਮਰ ਸਿੰਘ, ਸੁਰਿੰਦਰ ਸਿੰਘ ਮਾਨ, ਰਜਿੰਦਰ ਸਿੰਘ, ਪਰਮਜੀਤ ਕੌਰ, ਪ੍ਰਕਾਸ਼ ਸਿੰਘ, ਬਿੰਦਰ ਕੌਰ (ਸਾਰੇ ਪੰਚ), ਜੋਧਵੀਰ ਸਿੰਘ, ਸਨਦੀਪ ਸਿੰਘ, ਗੁਰਵੀਰ ਸਿੰਘ, ਗੁਰਪ੍ਰੀਤ ਸਿੰਘ ਵੀ ਮੌਜੂਦ ਸਨ¢
ਪਿਛਲੀ ਖ਼ਬਰ ਸਟੇਟ ਅਧਿਆਪਕ ਐਵਾਰਡ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਹੋਇਆ ਅਗਲੀ ਖ਼ਬਰ ਗ੍ਰੀਨ ਗਰੋਵ ਪਬਲਿਕ ਸਕੂਲ ਨੇ ਮੌਨਸੂਨ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।