ਰਾੜਾ ਸਾਹਿਬ,18 ਜੁਲਾਈ (ਪ੍ਰੀਤਮ ਸਿੰਘ ਮੁਕੰਦਪੁਰੀ)-ਸਿੱਖਿਆ ਵਿਭਾਗ ਕਲਰਕ ਨਵੀਂ ਜਥੇਬੰਦੀ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਤੋਂ ਇਲਾਵਾ ਹੋਰ ਵੱਖ-ਵੱਖ ਸਰਕਾਰੀ ਅਦਾਰਿਆਂ ਅਤੇ ਕਾਰਪੋਰੇਸ਼ਨਾਂ ਵਿਚ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਲਰਕਾਂ ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ਪੇਅ ਸਕੇਲ ਪੱਤਰ ਦੀਆਂ ਕਾਪੀਆਂ ਸਾੜ ਕੇ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਆਗਾਜ਼ ਕੀਤਾ¢ ਆਗੂਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਤਨਖ਼ਾਹ ਸਬੰਧੀ ਜਾਰੀ ਹੋਇਆ ਪੱਤਰ ਜਿਸ ਨਾਲ ਉਨ੍ਹਾਂ ਦੀ ਤਨਖ਼ਾਹ ਅੱਧੀ ਰਹਿ ਗਈ ਹੈ, ਉਸ ਨੰੂ ਤੁਰੰਤ ਰੱਦ ਕੀਤਾ ਜਾਵੇ ਅਤੇ ਪੰਜਾਬ ਦੇ ਪੁਰਾਣੇ ਪੇਅ ਸਕੇਲ ਬਹਾਲ ਕੀਤੇ ਜਾਣ¢ ਇਸ ਤੋਂ ਇਲਾਵਾ ਨਵੇਂ ਭਰਤੀ ਕਲਰਕਾਂ ਨੂੰ ਵੀ ਪੁਰਾਣੇ ਭਰਤੀ ਕਲਰਕਾਂ ਵਾਂਗ ਸਾਰੇ ਲਾਭ ਦਿੱਤੇ ਜਾਣ¢ ਉਨ੍ਹਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕਰਨ ਦੀ ਵਚਨਬੱਧਤਾ ਪ੍ਰਗਟਾਈ¢ ਇਹ ਸਮੇਂ ਵਰਜਿੰਦਰ ਸਿੰਘ ਸੂਬਾ ਜਨਰਲ ਸਕੱਤਰ, ਬਲਜਿੰਦਰ ਸਿੰਘ ਲੁਧਿਆਣਾ, ਸੰਦੀਪ ਸਿੰਘ, ਸੂਦੀਪ ਸਿੰਘ, ਸੁਖਦੇਵ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ¢