26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

20 ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਲਈ ਚੁਣੇ <br/>

ਅਜੀਤ ਡੈਸਕ 19-07-2025
ਮਾਛੀਵਾੜਾ ਸਾਹਿਬ, 18 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਚਰਨ ਕੰਵਲ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ 250 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ, ਜਿਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ¢ ਉਨ੍ਹਾਂ ਕਿਹਾ ਕਿ ਕੈਂਪ ਦੌਰਾਨ 20 ਮਰੀਜ਼ ਅਜਿਹੇ ਚੁਣੇ ਗਏ, ਜਿਨ੍ਹਾਂ ਦੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਮੁਫ਼ਤ ਕਰਵਾਇਆ ਜਾਵੇਗਾ¢ ਇਸ ਮੌਕੇ ਜ਼ਿਲ੍ਹਾ ਜਥੇਦਾਰ ਪਰਮਜੀਤ ਸਿੰਘ ਢਿੱਲੋਂ, ਮੈਨੇਜਰ ਜਸਵੀਰ ਸਿੰਘ ਮੰਗਲੀ, ਹਰਜਤਿੰਦਰ ਸਿੰਘ ਬਾਜਵਾ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ ਆਦਿ ਵੀ ਮੌਜੂਦ ਸਨ¢

ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਘਰ-ਘਰ ਜਾ ਕੇ ਪਾਣੀ ਦੇ ਨਮੂਨੇ ਇਕੱਤਰ <br/> ਅਗਲੀ ਖ਼ਬਰ ਸਿੱਖਿਆ ਵਿਭਾਗ ਕਲਰਕ ਨਵੀਂ ਜਥੇਬੰਦੀ ਨੇ ਸੰਘਰਸ਼ ਦਾ ਰਾਹ ਫੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।