26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਗਰ ਕੌਂਸਲ ਵਲੋਂ ਘਰ-ਘਰ ਜਾ ਕੇ ਪਾਣੀ ਦੇ ਨਮੂਨੇ ਇਕੱਤਰ <br/>

ਅਜੀਤ ਡੈਸਕ 19-07-2025
ਮਾਛੀਵਾੜਾ ਸਾਹਿਬ, 18 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਅੱਜ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਸਥਾਨਕ ਨਗਰ ਕੌਂਸਲ ਵਲੋਂ ਘਰ-ਘਰ ਜਾ ਕੇ ਪਾਣੀ ਦੇ ਸੈਂਪਲ ਲਏ ਗਏ¢ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਯੋਗ ਰਹਿਨੁਮਾਈ ਹੇਠ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਅਤੇ ਸਮੂਹ ਕੌਂਸਲਰਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਰਮੀ ਤੇ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਪਾਣੀ ਦੇ ਸੈਂਪਲ ਲਏ ਗਏ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਣੀ ਦੇ ਸੈਂਪਲਾਂ ਦੀ ਗੁਣਵੱਤਾ ਐੱਚ2ਐੱਸ ਵੀਅਲਸ (ਸਟਰਿੱਪ ਵਿਧੀ) ਦੀ ਮਦਦ ਨਾਲ ਚੈੱਕ ਕੀਤੀ ਜਾਣੀ ਹੈ¢ ਪ੍ਰਧਾਨ ਕੁੰਦਰਾ ਨੇ ਕਿਹਾ ਕਿ ਇਸ ਸਬੰਧੀ ਨਗਰ ਕੌਂਸਲ ਵਲੋਂ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਪਾਣੀ ਦੇ ਸੈਂਪਲ ਇਕੱਠੇ ਕਰ ਰਹੀਆਂ ਹਨ¢ ਇਸ ਮੌਕੇ ਲੇਖਾਕਾਰ ਸੰਜੀਵ ਕੁਮਾਰ, ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ, ਰੋਹਿਤ ਜੈਨ, ਰਾਜ ਕੁਮਾਰ, ਜਗਵੀਰ ਸਿੰਘ, ਭੁਪਿੰਦਰ ਸਿੰਘ, ਮਨੋਜ ਕੁਮਾਰ, ਮੇਜਰ ਸਿੰਘ, ਰਾਹੁਲ ਢਿੱਲੋਂ, ਲਾਭ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਕੌਰ, ਗਰਿਮਾ, ਗਗਨਪ੍ਰੀਤ ਕੌਰ, ਸੁਮਨ ਕੌਰ, ਹਰਮਨਪ੍ਰੀਤ ਕੌਰ ਹਾਜ਼ਰ ਸਨ¢

ਪਿਛਲੀ ਖ਼ਬਰ ਗੁਰਮ ਸਕੂਲ ਦੀ ਵਿਦਿਆਰਥਣ ਰਾਜਵੀਰ ਕੌਰ ਉੱਤਮ ਵਿਦਿਆਰਥੀ ਪੁਰਸਕਾਰ ਨਾਲ ਸਨਮਾਨਿਤ <br/> ਅਗਲੀ ਖ਼ਬਰ 20 ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਲਈ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।