ਡੇਹਲੋਂ, 18 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਅਤੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ ਦੀ ਅਗਵਾਈ ਹੇਠ ਯੂਨੀਅਨ ਆਗੂਆਂ ਵਲੋਂ 'ਸਾਡੇ ਵਿਦਿਆਰਥੀ ਸਾਡੀ ਪਹਿਚਾਣ' ਤਹਿਤ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਗੁਰਮ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਰਾਜਵੀਰ ਕੌਰ ਨੂੰ ਮੈਰਿਟ ਵਿਚ ਆਉਣ 'ਤੇ ਉੱਤਮ ਵਿਦਿਆਰਥੀ ਪੁਰਸਕਾਰ ਨਾਲ ਸਨਮਾਨਿਤ ਕੀਤਾ¢ ਇਸ ਸਮੇਂ ਸਕੂਲ ਪਿ੍ੰਸੀਪਲ ਕੁਲਵੀਰ ਕੌਰ , ਸਕੂਲ ਸਟਾਫ਼ ਸਰਬਜੀਤ ਸਿੰਘ ਲੈਕਚਰਾਰ, ਸਰਬਜੀਤ ਸਿੰਘ, ਸਤਿੰਦਰ ਕੌਰ ਲੈਕਚਰਾਰ, ਸਨਵਿੰਦਰ ਕੌਰ ਅਤੇ ਸਰਬਜੀਤ ਕੌਰ ਦੀ ਹਾਜ਼ਰੀ ਵਿਚ ਯੂਨੀਅਨ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਕੁਲਵੀਰ ਕੌਰ ਨੇ ਯੂਨੀਅਨ ਆਗੂਆਂ ਦਾ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕੀਤਾ¢ ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਯੂਨੀਅਨ ਵਲੋਂ ਹਰ ਸਾਲ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ, ਉੱਤਮ ਵਿਦਿਆਰਥੀ ਪੁਰਸਕਾਰ ਸਰਟੀਫਿਕੇਟ ਅਤੇ 1100ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ¢ ਇਸ ਸਮੇਂ ਯੂਨੀਅਨ ਵਲੋਂ ਜਸਪਾਲ ਸਿੰਘ, ਦਵਿੰਦਰ ਸਿੰਘ ਗੁਰੂ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ ਸਲਾਹਕਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢ ਇਸ ਸੰਬੰਧੀ ਯੂਨੀਅਨ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਮਨਦੀਪ ਸਿੰਘ ਸੇਖੋਂ, ਹਰਪ੍ਰੀਤ ਸਿੰਘ ਅਤੇ ਅਲਬੇਲ ਸਿੰਘ ਪੁੜੈਣ ਨੇ ਕਿਹਾ ਕਿ ਯੂਨੀਅਨ ਕੇਡਰ ਅਤੇ ਵਿਦਿਆਰਥੀਆਂ ਦੇ ਹਿਤਾਂ ਲਈ ਹਮੇਸ਼ਾ ਯਤਨਸ਼ੀਲ ਰਹੇਗੀ¢