ਮਾਛੀਵਾੜਾ ਸਾਹਿਬ, 18 ਜੁਲਾਈ (ਮਨੋਜ ਕੁਮਾਰ)-ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਰਹਿਨੁਮਾਈ ਹੇਠ ਸਥਾਨਕ ਨਗਰ ਕੌਂਸਲ ਨੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਚਾਰ ਟੀਮਾਂ ਦਾ ਗਠਨ ਕੀਤਾ ਹੈ, ਜੋ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਘਰ ਘਰ ਜਾ ਕੇ ਪੀਣ ਵਾਲੇ ਪਾਣੀ ਦੇ ਸੈਂਪਲ ਇਕੱਤਰ ਕਰਨਗੀਆਂ ਤੇ ਇਸ ਪਾਣੀ ਦੀ ਗੁਣਵੱਤਾ ਦੀ ਜਾਂਚ ਐੱਚ 25 ਵਾਇਲ ਦੇ ਉੱਚਤਮ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ¢ ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਸੁਖਦੇਵ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਂਚ ਨਾਲ ਪਾਣੀ ਦੇ ਤੱਤਾਂ ਬਾਰੇ ਜਾਣਕਾਰੀ ਮਿਲੇਗੀ¢ ਗਰਮੀ ਦੇ ਸੀਜ਼ਨ ਤੇ ਬਰਸਾਤਾਂ ਦੇ ਦਿਨਾਂ ਵਿਚ ਅਕਸਰ ਕੋਈ ਨਾ ਕੋਈ ਬਿਮਾਰੀ ਫੈਲਣ ਦਾ ਖ਼ਦਸ਼ਾ ਆਮ ਦਿਨਾਂ ਨਾਲੋਂ ਜ਼ਿਆਦਾ ਵੱਧ ਜਾਂਦਾ ਹੈ¢ ਸਰਕਾਰ ਦੇ ਹੁਕਮਾਂ 'ਤੇ ਨਗਰ ਕੌਂਸਲ ਦਾ ਇਹ ਫ਼ੈਸਲਾ ਸ਼ਲਾਘਾਯੋਗ ਹੈ ਤੇ ਆਮ ਲੋਕਾਂ ਨੇ ਵੀ ਇਸ ਦੀ ਹਮਾਇਤ ਕੀਤੀ ਹੈ¢