26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਿਧਾਨ ਸਭਾ 'ਚ ਦਲਿਤ ਵਿਧਾਇਕਾਂ ਨਾਲ ਨੀਵੇਂ ਪੱਧਰ ਦਾ ਵਿਵਹਾਰ ਮੰਦਭਾਗਾ - ਗੁਰਦੀਪ ਸਿੰਘ ਅੜ੍ਹੈਚਾਂ <br/>

ਅਜੀਤ ਡੈਸਕ 19-07-2025
ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਵੱਲੋਂ ਹਲਕਾ ਪਾਇਲ ਦੇ ਗੁਰਸਿੱਖ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਭੱਦੀ ਸ਼ਬਦਾਵਲੀ ਬੋਲਣਾ ਅਤਿ ਨਿੰਦਣਯੋਗ ਤੇ ਮੰਦਭਾਗੀ ਘਟਨਾ ਹੈ, ਇਸ ਵਿਵਾਦਿਤ ਘਟਨਾ ਨਾਲ ਸਮੁੱਚੇ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਇਸ ਦਾ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਮੁਲਾਂਕਣ ਅਤੇ ਵਿਰੋਧ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜ੍ਹੈਚਾਂ ਨੇ ਕਰਦਿਆਂ ਕਿਹਾ ਕਿ ਜਾਤ-ਪਾਤ ਦਾ ਵਖਰੇਵਾਂ ਰੱਖਣ ਵਾਲੇ ਕਾਂਗਰਸੀ ਵਿਧਾਇਕ ਨੂੰ ਸਖ਼ਤ ਤੋਂ ਸਖ਼ਤ ਸਜਾ ਦੇਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਕੋਈ ਹੋਰ ਇਹੋ ਜਿਹੀ ਹਰਕਤ ਕਰਨ ਦੀ ਜੁਰਅਤ ਨਾ ਕਰ ਸਕੇ | ਇਸ ਸਮੇਂ ਉਨ੍ਹਾਂ ਦੇ ਨਾਲ ਮਨਜੀਤ ਸਿੰਘ ਰਾਮਪੁਰ, ਤਰਨਵੀਰ ਸਿੰਘ ਅੜੈਚਾਂ, ਗੁਰਤੇਜ ਸਿੰਘ ਗੋਸਲ ਅਤੇ ਹਰਜੋਤ ਸਿੰਘ ਅੜ੍ਹੈਚਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਖੇਤੀ ਵਿਰਾਸਤ ਮਿਸ਼ਨ ਦੀ ਖੰਨਾ ਸ਼ਾਖਾ ਨੇ ਜੈਵਿਕ ਖੇਤੀ ਬਾਰੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।