26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 19-07-2025
ਮਾਛੀਵਾੜਾ ਸਾਹਿਬ, 18 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ¢ ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਗਰਾਂਦ ਦਿਹਾੜੇ ਮੌਕੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਸੁਖਵੀਰ ਸਿੰਘ ਤੇ ਗੁਰਵਿੰਦਰ ਸਿੰਘ ਵਲੋਂ ਸਾਥੀਆਂ ਸਮੇਤ ਰਸਭਿੰਨਾ ਕੀਰਤਨ ਕੀਤਾ ਗਿਆ¢ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਭਾਈ ਇਕਨਾਮ ਸਿੰਘ ਵਲੋਂ ਸਾਉਣ ਮਹੀਨੇ ਦੀ ਸੰਗਰਾਂਦ ਬਾਰੇ ਕਥਾ ਸੁਣਾਈ | ਉਪਰੰਤ ਬੀਬੀ ਅਮਨਦੀਪ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਹੋਰਨਾਂ ਜਥਿਆਂ ਵਲੋਂ ਸੰਗਤਾਂ ਨੂੰ ਇਤਿਹਾਸਕ ਪ੍ਰਸੰਗ ਸੁਣਾਏ ਗਏ¢ ਸੰਗਤਾਂ ਵਲੋਂ ਇਤਿਹਾਸਕ ਖੂਹ ਸਾਹਿਬ ਅਤੇ ਜੰਡ ਸਾਹਿਬ ਦੇ ਵੀ ਦਰਸ਼ਨ ਕੀਤੇ ਗਏ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਹਰਜਤਿੰਦਰ ਸਿੰਘ ਬਾਜਵਾ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਗ੍ਰੰਥੀ ਬਲਦੇਵ ਸਿੰਘ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਬਾਬਾ ਮੋਹਣ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ ਵੀ ਮੌਜੂਦ ਸਨ¢
ਪਿਛਲੀ ਖ਼ਬਰ ਦਾਖਾ ਵਿਖੇ ਬੀ. ਕੇ. ਯੂ. ਉਗਰਾਹਾਂ ਦੀ ਵਿਸ਼ਾਲ ਇਕੱਤਰਤਾ ਅੱਜ <br/> ਅਗਲੀ ਖ਼ਬਰ ਵਿਧਾਨ ਸਭਾ 'ਚ ਦਲਿਤ ਵਿਧਾਇਕਾਂ ਨਾਲ ਨੀਵੇਂ ਪੱਧਰ ਦਾ ਵਿਵਹਾਰ ਮੰਦਭਾਗਾ - ਗੁਰਦੀਪ ਸਿੰਘ ਅੜ੍ਹੈਚਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।