05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਪ੍ਰਮੋਸ਼ਨ ਦੀਆਂ ਲਿਸਟਾਂ 'ਚ ਸੋਧ ਕਰਨ ਉਪਰੰਤ ਲਿਸਟਾਂ ਨੰੂ ਜਲਦ ਜਾਰੀ ਕੀਤਾ ਜਾਵੇ-ਜਗਜੀਤ ਸਾਹਨੇਵਾਲ/ਗੁਰਪ੍ਰੀਤ ਸਿੰਘ

ਅਜੀਤ ਡੈਸਕ 20-07-2025
ਸਾਹਨੇਵਾਲ, 19 ਜੁਲਾਈ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਦੇ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਾਂਝੇ ਤੌਰ 'ਤੇ ਲਿਖਤੀ ਰੂਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਵੱਖ ਵੱਖ ਵਿਸ਼ਿਆਂ ਦੇ ਲਗਭਗ 229 ਅਧਿਆਪਕਾਂ ਨੰੂ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਵਿੱਚ ਪ੍ਰਮੋਸ਼ਨ ਸੰਬੰਧੀ 17 ਜੁਲਾਈ 2025 ਨੰੂ ਲਿਸਟਾਂ ਜਾਰੀ ਕੀਤੀਆਂ ਗਈਆਂ ਅਤੇ ਇਸ ਤੋਂ ਅਗਲੇ ਦਿਨ ਹੀ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੰੂ ਜਾਰੀ ਆਦੇਸ਼ਾਂ ਅਨੁਸਾਰ ਇਨ੍ਹਾਂ ਲਿਸਟਾਂ ਵਿੱਚ ਖ਼ਾਮੀਆਂ ਹੋਣ ਕਾਰਨ ਪ੍ਰਮੋਟ ਕੀਤੇ ਗਏ ਅਧਿਆਪਕਾਂ ਨੰੂ ਹਾਜ਼ਰ ਨਾ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ | ਪ੍ਰੰਤੂ ਵਿਭਾਗ ਵਲੋਂ ਇਨ੍ਹਾਂ ਪ੍ਰਮੋਸ਼ਨਾਂ ਤੇ ਲਗਾਈ ਗਈ ਰੋਕ ਦਾ ਸਪਸ਼ਟ ਕਾਰਨ ਨਾ ਦਰਸਾਉਂਦੇ ਹੋਏ ਜਲਦ ਨਵੀਆਂ ਲਿਸਟਾਂ ਜਾਰੀ ਕਰਨ ਬਾਰੇ ਕਿਹਾ ਗਿਆ ਜੋ ਕਿ ਸਿੱਖਿਆ ਵਿਭਾਗ ਦੀ ਪਿਛਲੇ ਲੰਮੇ ਸਮੇਂ ਤੋਂ ਪ੍ਰਮੋਸ਼ਨਾਂ ਸਬੰਧੀ ਕਾਰਜਪ੍ਰਣਾਲੀ ਤੇ ਸਵਾਲੀਆਂ ਚਿੰਨ੍ਹ ਖੜਾ ਕਰਦਾ ਹੈ | ਇਸ ਦੇ ਨਾਲ ਹੀ ਪ੍ਰਮੋਟ ਹੋਏ ਅਧਿਆਪਕਾਂ ਨੰੂ ਲਿਸਟਾਂ ਜਾਰੀ ਹੋਣ ਉਪਰੰਤ ਮਾਯੂਸੀ ਦਾ ਸਾਹਮਣਾ ਕਰਨਾ ਪਿਆ ਅਤੇ ਪ੍ਰਮੋਸ਼ਨ ਦੀ ਉਡੀਕ ਕਰ ਰਹੇ ਅਧਿਆਪਕਾਂ ਨੰੂ ਰੋਸ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਵਿੱਤ ਸਕੱਤਰ ਸਵਰਨ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਪਰਮਜੀਤ ਸਿੰਘ, ਅਮਰਜੀਤ ਸਿੰਘ, ਸੰਦੀਪ ਸਿੰਘ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ ਆਦਿ ਹਾਜ਼ਰ ਮੈਂਬਰਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਭਾਗ ਦੇ ਉਚ ਅਧਿਕਾਰੀਆਂ ਨੰੂ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਲਿਸਟਾਂ ਵਿੱਚ ਸੋਧ ਕਰਨ ਉਪਰੰਤ ਜਲਦ ਹੀ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਦੀਆਂ ਪ੍ਰਮੋਸ਼ਨ ਲਿਸਟਾਂ ਜਾਰੀ ਕੀਤੀਆਂ ਜਾਣ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਦਾ ਪਿੰਡ ਮਕਸੂਦੜਾ 'ਚ ਸਨਮਾਨ ਅਗਲੀ ਖ਼ਬਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।