05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਦਾ ਪਿੰਡ ਮਕਸੂਦੜਾ 'ਚ ਸਨਮਾਨ

ਅਜੀਤ ਡੈਸਕ 20-07-2025
ਪਾਇਲ, 19 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਮਕਸੂਦੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਅਤੇ ਪਾਰਟੀ ਆਗੂਆਂ ਦਾ ਪਿੰਡ ਦੀ ਪੰਚਾਇਤ ਅਤੇ ਅਕਾਲੀ ਆਗੂਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਪੰਜਾਬੀਆਂ ਦੇ ਹਰ ਇੱਕ ਮਸਲੇ ਸਬੰਧੀ ਅੱਗੇ ਹੋ ਕੇ ਲੜਾਈ ਲੜਦਾ ਹੈ ਚਾਹੇ ਉਹ ਜ਼ਮੀਨ ਇਕੁਆਇਆਰ ਜਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਜਬਰ ਜੁਲਮ ਦਾ ਹੋਵੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ 'ਚ ਸਰਕਾਰ ਨਾ ਦੀ ਕੋਈ ਚੀਜ਼ ਨਹੀ, ਇਹ ਆਪਣੇ ਬਣਾਏ ਕਾਨੂੰਨ ਧੱਕੇ ਨਾਲ ਪੰਜਾਬ ਦੇ ਲੋਕਾਂ 'ਤੇ ਲਾਗੂ ਕਰਨ ਦੀ ਗਹਿਰੀ ਸਾਜ਼ਿਸ਼ ਵਿਚ ਹਨ | ਜਿਨ੍ਹਾਂ ਨੂੰ ਅਕਾਲੀ ਦਲ ਕਦੇ ਬਰਦਾਸ਼ਤ ਨਹੀ ਕਰੇਗਾ | ਇਸ ਸਮੇਂ ਉਨ੍ਹਾਂ ਜ਼ਮੀਨ ਐਕੁਆਇਰ ਸਬੰਧੀ 22 ਜੁਲਾਈ ਨੂੰ ਡੀ. ਸੀ. ਦਫ਼ਤਰ ਲੁਧਿਆਣਾ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ | ਇਸ ਸਮੇਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਨੂੰ ਧਰਨੇ ਤੇ ਹਲਕਾ ਪਾਇਲ ਤੋਂ ਵੱਡੀ ਗਿਣਤੀ 'ਚ ਵਰਕਰ ਅਤੇ ਆਗੂਆਂ ਸਮੇਤ ਪੁੱਜਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ, ਜਥੇਦਾਰ ਪਿ੍ਤਪਾਲ ਸਿੰਘ ਝੱਮਟ, ਜਥੇਦਾਰ ਜਗਦੇਵ ਸਿੰਘ ਦੋਬੁਰਜੀ, ਜਥੇਦਾਰ ਕੁਲਦੀਪ ਸਿੰਘ ਮਕਸੂਦੜਾ, ਸਰਪੰਚ ਭਾਗ ਸਿੰਘ, ਸਾਬਕਾ ਸਰਪੰਚ ਬੀਰਬਲਰਾਜ ਸਿੰਘ, ਸਾਬਕਾ ਸਰਪੰਚ ਦਵਿੰਦਰ ਸਿੰਘ, ਸਾਬਕਾ ਸਰਪੰਚ ਠਾਕਰ ਸਿੰਘ, ਗੁਰਮੇਲ ਸਿੰਘ, ਮਨਜੀਤ ਸਿੰਘ ਸਾਬਕਾ ਪੰਚ, ਗੁਰਜੰਟ ਸਿੰਘ ਪੰਚ, ਨੀਟਾ ਪੰਚ, ਸੁਖਵਿੰਦਰ ਸਿੰਘ ਕਾਕਾ ਪੰਚ, ਰੋਵਨਵੀਰ ਸਿੰਘ ਸਿੱਧੂ, ਜਸਵੀਰ ਸਿੰਘ, ਚਮਕੋਰ ਸਿੰਘ, ਬਲਦੇਵ ਸਿੰਘਅਤੇ ਅ੍ਰਮਿਤਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਅÏਰਤ ਜ਼ਖ਼ਮੀ ਅਗਲੀ ਖ਼ਬਰ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਪ੍ਰਮੋਸ਼ਨ ਦੀਆਂ ਲਿਸਟਾਂ 'ਚ ਸੋਧ ਕਰਨ ਉਪਰੰਤ ਲਿਸਟਾਂ ਨੰੂ ਜਲਦ ਜਾਰੀ ਕੀਤਾ ਜਾਵੇ-ਜਗਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।