05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੰਜਾਬ ਸਰਕਾਰ ਲੁਧਿਆਣਾ ਵਿਚ ਮੁਸਲਿਮ ਭਾਈਚਾਰੇ ਲਈ ਈਦਗਾਹ ਅਤੇ ਅਕੈਡਮੀ ਦਾ ਨਿਰਮਾਣ ਕਰੇ - ਦਿਲਬਰ ਮੁਹੰਮਦ ਖਾਨ <br/>

ਅਜੀਤ ਡੈਸਕ 20-07-2025
ਖੰਨਾ, 19 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਸਲਿਮ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਲੁਧਿਆਣਾ ਵਿਚ ਇੱਕ ਈਦਗਾਹ ਦਾ ਨਿਰਮਾਣ ਅਤੇ ਇੱਕ ਮੁਸਲਿਮ ਅਕੈਡਮੀ ਸਥਾਪਤ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਹਜ਼ਾਰਾਂ ਮੁਸਲਿਮ ਪਰਿਵਾਰ ਰਹਿੰਦੇ ਹਨ, ਪਰ ਅੱਜ ਤੱਕ ਨਾ ਤਾਂ ਉਨ੍ਹਾਂ ਲਈ ਇੱਕ ਸਮਰਪਿਤ ਈਦਗਾਹ ਬਣਾਈ ਗਈ ਹੈ ਅਤੇ ਨਾ ਹੀ ਕੋਈ ਵਿੱਦਿਅਕ ਸੰਸਥਾ ਜੋ ਉਨ੍ਹਾਂ ਦੀ ਸਭਿਆਚਾਰਕ ਅਤੇ ਧਾਰਮਿਕ ਪਛਾਣ ਨੂੰ ਸੁਰੱਖਿਅਤ ਰੱਖ ਸਕੇ | ਦਿਲਬਰ ਮੁਹੰਮਦ ਖਾਨ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸਿਰਫ਼ ਪ੍ਰਚਾਰ ਅਤੇ ਐਲਾਨਾਂ ਤੱਕ ਸੀਮਤ ਹੈ, ਜਦੋਂ ਕਿ ਜ਼ਮੀਨੀ ਪੱਧਰ 'ਤੇ ਕੋਈ ਠੋਸ ਕੰਮ ਨਹੀਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਸਮਾਨਤਾ ਬਾਰੇ ਬਹੁਤ ਕੁੱਝ ਕਿਹਾ ਜਾਂਦਾ ਹੈ, ਪਰ ਜਦੋਂ ਘੱਟ ਗਿਣਤੀ ਭਾਈਚਾਰਿਆਂ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਦਾ ਰਵੱਈਆ ਪੱਖਪਾਤੀ ਜਾਪਦਾ ਹੈ | ਮੁਸਲਿਮ ਅਕੈਡਮੀ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸੰਸਥਾ ਨਾ ਸਿਰਫ਼ ਧਾਰਮਿਕ ਸਿੱਖਿਆ ਪ੍ਰਦਾਨ ਕਰੇਗੀ, ਸਗੋਂ ਉਰਦੂ ਭਾਸ਼ਾ, ਇਸਲਾਮੀ ਇਤਿਹਾਸ ਅਤੇ ਆਧੁਨਿਕ ਵਿਸ਼ੇ ਦੀ ਸਿੱਖਿਆ ਵੀ ਪ੍ਰਦਾਨ ਕਰੇਗੀ |

ਪਿਛਲੀ ਖ਼ਬਰ ਦੜਾ ਲਗਾਉਂਦਾ ਵਿਅਕਤੀ ਕਾਬੂ ਅਗਲੀ ਖ਼ਬਰ ਸੜਕ ਹਾਦਸੇ 'ਚ ਅÏਰਤ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।