ਖੰਨਾ, 19 ਜੁਲਾਈ (ਮਨਜੀਤ ਸਿੰਘ ਧਿਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 35 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਦਰ ਖੰਨਾ ਦੇ ਐਸ. ਐਚ. ਓ. ਸਬ ਇੰਸਪੈਕਟਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੂਆ ਪੁਲੀ ਨਸਰਾਲੀ ਪਿੰਡ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਤਾਂ ਜੋ ਪੁਲਿਸ ਪਾਰਟੀ ਨੂੰ ਦੇ ਕੇ ਇਕਦਮ ਪਿੱਛੇ ਨੂੰ ਭੱਜਣ ਲੱਗਾ ਤਾਂ ਸਾਥੀ ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਅਧਾਰ 'ਤੇ ਉਸ ਨੂੰ ਰੋਕ ਕੇ ਉਸਦਾ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਖੁਸ਼ਪਾਲ ਸਿੰਘ ਵਾਸੀ ਪਿੰਡ ਨਸਰਾਲੀ ਥਾਣਾ ਸਦਰ ਖੰਨਾ ਦੱਸਿਆ ਜਦੋਂ ਪੁਲਿਸ ਨੇ ਉਸ ਦੇ ਪਾਏ ਹੋਏ ਕੱਪੜਿਆਂ ਦੀ ਜਾਂਚ ਕੀਤੀ ਤਾਂ ਉਸ ਕੋਲੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 221 85 ਐਨ. ਡੀ. ਪੀ. ਐਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |