ਸਮਰਾਲਾ, 19 ਜੁਲਾਈ (ਕੁਲਵਿੰਦਰ ਸਿੰਘ)-ਪੰਜਾਬ ਭਵਨ ਸਰੀ ਦੇ ਸੰਸਥਾਪਕ ਸੁੱਖੀ ਬਾਠ ਅਤੇ 'ਨਵੀਆਂ ਕਲਮਾਂ ਨਵੀਂ ਉਡਾਣ' ਦੇ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਵਲੋਂ ਇੱਕ ਦਿਨਾਂ ਬਾਲ ਸਾਹਿਤ ਕਿਤਾਬ ਲੋਕ ਅਰਪਣ ਸਮਾਗਮ ਖਰੜ, ਜ਼ਿਲ੍ਹਾ ਮੋਹਾਲੀ ਵਿਖੇ ਕਰਵਾਇਆ ਗਿਆ, ਜਿਸ ਵਿਚ ਲੁਧਿਆਣਾ ਜ਼ਿਲ੍ਹੇ ਦੀ 'ਨਵੀਆਂ ਕਲਮਾਂ ਨਵੀਂ ਉਡਾਣ' ਬਾਲ ਲੇਖਕਾਂ ਦੀ ਦੂਜੀ ਕਿਤਾਬ ਭਾਗ-54 ਜ਼ਿਲ੍ਹਾ ਪ੍ਰਧਾਨ ਸੁਖਪਾਲ ਕੌਰ ਸਮਰਾਲਾ ਕਿਤਾਬ ਦੇ ਮੁੱਖ ਸੰਪਾਦਕ ਨਰਿੰਦਰ ਸਿੰਘ ਬਿਜਲੀਪੁਰ ਲਾਇਬ੍ਰੇਰੀਅਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁੰਗਰਾਲੀ ਸਿੱਖਾਂ ਤੇ ਉਨ੍ਹਾਂ ਦੀ ਸੰਪਾਦਕੀ ਟੀਮ ਦੁਆਰਾ ਸੰਪਾਦਿਤ ਕਰ ਕੇ ਲੋਕ ਅਰਪਣ ਕੀਤੀ ਗਈ¢ ਇਸ ਸਮਾਗਮ ਵਿਚ ਭਾਗ ਲੈਣ ਤੋਂ ਬਾਅਦ ਸਕੂਲ ਪਹੁੰਚਣ 'ਤੇ ਸਵੇਰ ਦੀ ਸਭਾ ਵਿਚ ਸਕੂਲ ਦੇ ਪਿ੍ੰਸੀਪਲ ਰੇਨੂੰ ਬਾਲਾ ਸਹੋਤਰਾ ਵਲੋਂ ਚਾਰ ਬਾਲ ਲੇਖਕਾਂ, ਮੁੱਖ ਸੰਪਾਦਕ ਲਾਇਬ੍ਰੇਰੀਅਨ ਨਰਿੰਦਰ ਸਿੰਘ ਅਤੇ ਗਾਈਡ ਅਧਿਆਪਕ ਹਰਪਾਲ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ¢ ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੁੜਨ ਅਤੇ ਮੌਲਿਕ ਰਚਨਾਵਾਂ ਲਿਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਸ ਪ੍ਰੋਜੈਕਟ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਲੁਧਿਆਣਾ ਜ਼ਿਲ੍ਹੇ ਦੀ ਆਉਣ ਵਾਲੀ ਤੀਜੀ ਕਿਤਾਬ ਵਿਚ ਰਚਨਾਵਾਂ ਦੇਣ ਲਈ ਉਤਸ਼ਾਹਿਤ ਕੀਤਾ¢ ਦੂਜੀ ਕਿਤਾਬ ਦੇ ਮੁੱਖ ਸੰਪਾਦਕ ਨਰਿੰਦਰ ਸਿੰਘ ਬਿਜਲੀਪੁਰ ਨੇ ਦੱਸਿਆ ਕਿ ਇਹ ਪ੍ਰੋਜੈਕਟ 'ਨਵੀਆਂ ਕਲਮਾਂ ਨਵੀਂ ਉਡਾਣ' ਬੱਚਿਆਂ ਦਾ ਆਪਣਾ ਪ੍ਰੋਜੈਕਟ ਹੈ, ਜਿਸ ਵਿਚ ਬੱਚੇ ਆਪਣੀ ਆਪਣੀ ਮੌਲਿਕ ਰਚਨਾ ਛਪਵਾ ਸਕਦੇ ਨੇ¢ ਗਾਈਡ ਅਧਿਆਪਕ ਹਰਪਾਲ ਸਿੰਘ ਨੇ ਬੱਚਿਆਂ ਨੂੰ ਸਾਹਿਤ ਨਾਲ ਜੁੜਨ ਲਈ ਅਤੇ ਸਮਾਜ ਨੂੰ ਚੰਗੀ ਸੇਧ ਦੇਣ ਲਈ ਚੰਗਾ ਸਾਹਿਤ ਲਿਖਣ ਲਈ ਪ੍ਰੇਰਿਤ ਕੀਤਾ¢ ਪਿ੍ੰਸੀਪਲ ਨੇ ਇਸ ਵੱਡੇ ਕਾਰਜ ਲਈ ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਤੇ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੁੜਨ ਅਤੇ ਉਸ ਦੀ ਸੇਵਾ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ¢ ਇਸ ਮੌਕੇ ਵਰਿੰਦਰ ਕੁਮਾਰ ਪੰਜਾਬੀ ਲੈਕਚਰਾਰ, ਬਲਦੇਵ ਸਿੰਘ ਲੈਕਚਰਾਰ ਫਿਜ਼ੀਕਲ, ਬਲਵਿੰਦਰ ਸਿੰਘ ਕੰਪਿਊਟਰ ਅਧਿਆਪਕ, ਰਣਜੀਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ¢ ਸਟੇਜ ਦੀ ਭੂਮਿਕਾ ਰਾਜੀਵ ਵਡੇਰਾ ਐੱਸ. ਐੱਸ. ਮਾਸਟਰ ਵਲੋਂ ਨਿਭਾਈ ਗਈ |