09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜਗਦੇਵ ਸਿੰਘ ਗੜੀ ਨਮਿਤ ਸ਼ਰਧਾਂਜਲੀ ਸਮਾਗਮ ਜ਼ਿਲ੍ਹਾ ਜਥੇਦਾਰ ਪਰਮਜੀਤ ਢਿੱਲੋਂ, ਸੰਤਾ ਸਿੰਘ ਉਮੈਦਪੁਰ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਅਜੀਤ ਡੈਸਕ 20-07-2025
ਮਾਛੀਵਾੜਾ ਸਾਹਿਬ, 19 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਦੇ ਪਿੰਡ ਗੜੀ ਬੇਟ ਦੇ ਰਹਿਣ ਵਾਲੇ ਜਸਵੀਰ ਸਿੰਘ ਦੇ ਨੌਜਵਾਨ ਪੁੱਤਰ ਜਗਦੇਵ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕਰਵਾਈ ਗਈ¢ ਇਸ ਮੌਕੇ ਜ਼ਿਲ੍ਹਾ ਜਥੇਦਾਰ ਪਰਮਜੀਤ ਸਿੰਘ ਢਿੱਲੋਂ, ਅਕਾਲੀ ਆਗੂ ਜਥੇਦਾਰ ਸੰਤਾ ਸਿੰਘ ਉਮੈਦਪੁਰ ਸ਼ਾਮਲ ਹੋਏ¢ ਉਕਤ ਆਗੂਆਂ ਨੇ ਜਿੱਥੇ ਜਗਦੇਵ ਸਿੰਘ ਨਮਿਤ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉੱਥੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ¢ ਉਨ੍ਹਾਂ ਕਿਹਾ ਕਿ ਜਗਦੇਵ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਰੁਪਿੰਦਰ ਸਿੰਘ ਰੂਬੀ ਬੈਨੀਪਾਲ, ਸੁਰਜੀਤ ਸਿੰਘ ਮਾਂਗਟ, ਮਹਿੰਦਰ ਸਿੰਘ ਸਾਬਕਾ ਸਰਪੰਚ ਧਨੂੰਰ, ਗੁਰਨਾਮ ਸਿੰਘ ਧਨੂੰਰ, ਗੁਰਮੀਤ ਸਿੰਘ ਗੜੀ ਬੇਟ, ਗੁਰਚਰਨ ਸਿੰਘ ਮੰਡ ਸ਼ੇਰੀਆਂ ਸ਼ਾਮਲ ਹੋਏ¢
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਖ਼ਿਲਾਫ਼ ਬੋਲਣ ਵਾਲੇ ਹੈਨਰੀ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ-ਸਿਆੜ <br/> ਅਗਲੀ ਖ਼ਬਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਖੰਨਾ ਸ਼ਹਿਰ ਤੇ ਪਿੰਡਾਂ ਵਿਚ ਬੈਂਕਾਂ ਅਤੇ ਏ.ਟੀ.ਐੱਮ. ਮਸ਼ੀਨਾਂ ਦੀ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।