ਪਾਇਲ, 20 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)- ਪਿਛਲੇ ਕਾਫ਼ੀ ਦਿਨਾਂ ਤੋਂ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਜੋ ਦੁਨੀਆਂ ਭਰ ਦੀਆਂ ਸੰਗਤਾਂ ਦਾ ਰੂਹਾਨੀਅਤ ਦਾ ਕੇਂਦਰ ਹੈ ਜਿੱਥੇ ਹਰ ਰੋਜ ਲੱਖਾਂ ਲੋਕ ਸ਼ਰਧਾ ਨਾਲ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੇ ਹਨ | ਇਸ ਵਾਰੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਲੋਕ ਸੇਵਾ ਸੋਸਾਇਟੀ ਦੇ ਪ੍ਰਧਾਨ ਡਾ. ਸੁਰਿੰਦਰ ਸਿੰਘ ਸ਼ਾਹਪੁਰ ਕਿਹਾ ਕਿ ਕਈ ਦਿਨਾਂ ਤੋਂ ਇਸ ਪਵਿੱਤਰ ਧਾਰਮਿਕ ਸਥਾਨ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਾਰੇ ਧਮਕੀ ਭਰੀਆਂ ਈ ਮੇਲਾਂ ਆ ਰਹੀਆਂ ਹਨ ਜੋ ਕਿ ਬਹੁਤ ਮੰਦਭਾਗਾ ਅਤੇ ਚਿੰਤਾ ਜਨਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਨੂੰ ਬਹੁਤ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਇਹ ਕਰੋੜਾਂ ਸੰਸਾਰ ਭਰ 'ਚ ਵੱਸਦੇ ਲੋਕਾਂ ਦੀਆਂ ਧਾਰਮਿਕ ਭਾਵਨਾ ਨਾਲ ਜੁੜਿਆ ਸੰਵੇਦਨਸ਼ੀਲ ਮਸਲਾ ਹੈ | ਸ਼ਾਹਪੁਰ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਸ੍ਰੀ ਦਰਬਾਰ ਵਾਰੇ ਵਾਰ ਵਾਰ ਧਮਕੀ ਭਰੀਆਂ ਦੀ ਮੇਲ ਭੇਜਣ ਵਾਲਿਆਂ ਤੁਰੰਤ ਸਖ਼ਤ ਕਾਰਵਾਈ ਕਰੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਫ਼ਰੀਦਾਬਾਦ ਤੋਂ ਇੱਕ ਵਿਅਕਤੀ ਜੋ ਕਾਬੂ ਕੀਤੇ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਸਰਕਾਰ ਨੂੰ ਇਸ ਮਸਲੇ ਦੀ ਤਹਿ ਤੱਕ ਜਾ ਕੇ ਪਤਾ ਕਰਨਾ ਚਾਹੀਦਾ ਹੈ ਕਿ ਇਹ ਕੌਣ ਕਰਵਾ ਰਿਹਾ ਹੈ ਅਤੇ ਲੋਕਾਂ ਸਾਹਮਣੇ ਅਸਲੀਅਤ ਲਿਆਉਣੀ ਚਾਹੀਦੀ ਹੈ | ਸ੍ਰੀ ਦਰਬਾਰ ਸਾਹਿਬ ਸਬੰਧੀ ਗਲਤ ਧਮਕੀ ਭਰੀਆਂ ਦੀ ਮੇਲਾਂ ਭੇਜਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨ ਵਾਲਿਆਂ ਚ ਸਰਪੰਚ ਮਲਦੀਪ ਸਿੰਘ, ਪੰਚ ਰਾਏ ਸਿੰਘ, ਗੁਰਦੀਪ ਸਿੰਘ ਮੋਨਟੀ, ਰਾਜਿੰਦਰ ਸਿੰਘ ਬੋਬੀ, ਪੰਚ ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ, ਹਰਸਦੀਪ ਸਿੰਘ, ਹਰੀਮੇਲ ਸਿੰਘ, ਸੁਖਵਿੰਦਰ ਸਿੰਘ, ਕਰਨੈਲ ਸਿੰਘ, ਜਸਵੀਰ ਸਿੰਘ, ਉਜਾਗਰ ਸਿੰਘ, ਬਲਵੰਤ ਸਿੰਘ, ਮਹਿੰਦਰ ਸਿੰਘ, ਸੁਖਵੰਤ ਸਿੰਘ, ਪੰਚ ਮਲਕੀਤ ਖਾਂ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ ਸ਼ਾਮਲ ਹਨ |