16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੌਦ ਦੀ ਭਰਵੀਂ ਮੀਟਿੰਗ

ਅਜੀਤ ਡੈਸਕ 21-07-2025
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੌਦ ਦੀ ਮੀਟਿੰਗ ਪਿੰਡ ਸਿਹੌੜਾ ਵਿਖੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਰਾਜੂ ਸਿਰਥਲਾ ਦੀ ਪ੍ਰਧਾਨਗੀ ਹੇਠ ਅਤੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਨੂੰ ਰਾਜਿੰਦਰ ਸਿੰਘ ਸਿਆੜ੍ਹ, ਮਨੋਹਰ ਸਿੰਘ ਕੁਲਾਹੜ੍ਹ, ਨਾਜ਼ਰ ਸਿੰਘ ਸਿਆੜ੍ਹ, ਧਰਮ ਸਿੰਘ ਮਾਲੋ ਦੌਦ, ਰਾਜਪਾਲ ਸਿੰਘ ਦੁਧਾਲ ਅਤੇ ਕਿਰਨਜੀਤ ਸਿੰਘ ਪੰਧੇਰ ਖੇੜੀ ਆਦਿ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਬੋਲਦੇ ਹੋਏ ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਵਿਸਥਾਰ ਵਿਚ ਦੱਸਿਆ ਕਿ ਕਿਵੇਂ ਸਰਕਾਰਾਂ ਕਿਸਾਨਾਂ ਤੋਂ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਤਰਲੋਮੱਛੀ ਹਨ | ਕਿਸਾਨਾਂ ਹੱਥੋਂ ਜ਼ਮੀਨ ਖਿਸਕਣ ਨਾਲ ਪਿੰਡ ਵਿਚ ਰਹਿਣ ਵਾਲੇ ਮਜ਼ਦੂਰ, ਬੇ-ਜ਼ਮੀਨੇ ਲੋਕ ਤੇ ਪਿੰਡਾਂ ਵਿੱਚ ਚੱਲ ਰਹੇ ਛੋਟੇ ਧੰਦੇ ਬਰਬਾਦ ਹੋ ਜਾਣਗੇ | ਇਸ ਲਈ ਇਹ ਨੀਤੀ ਲੋਕ ਮਾਰੂ ਹੈ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਸਦਾ ਡਟ ਕੇ ਵਿਰੋਧ ਕਰੇਗੀ | ਇਸੇ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਆਉਣ ਵਾਲੀ 30 ਜੁਲਾਈ ਨੂੰ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਇੱਕ ਵਿਸ਼ਾਲ ਟਰੈਕਟਰ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਅਗਸਤ ਮਹੀਨੇ ਵਿਚ ਇਸ ਇਲਾਕੇ ਵਿਚ ਇੱਕ ਵੱਡੀ ਮਹਾਂ ਪੰਚਾਇਤ ਕੀਤੀ ਜਾਵੇਗੀ | ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤਾਂ ਲਈ ਲੜਨ ਵਾਲੀਆਂ ਜਥੇਬੰਦੀਆਂ 'ਤੇ ਕੀਤੇ ਜਾ ਰਹੇ ਜਬਰ ਵਿਰੁੱਧ ਰੋਸ ਪ੍ਰਗਟਾਉਣ ਲਈ 25 ਜੁਲਾਈ ਨੂੰ ਸੰਗਰੂਰ ਵਿਖੇ ਹੋਣ ਵਾਲੇ ਰੋਸ ਮੁਜ਼ਾਹਰੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਧ ਚੜ੍ਹ ਕੇ ਹਿੱਸਾ ਲਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਨਿਜ਼ਾਮਪੁਰ, ਮਨਜੀਤ ਸਿੰਘ ਸ਼ੀਹਾਂ ਦੌਦ, ਫੌਜੀ ਜਗਦੇਵ ਸਿੰਘ, ਮਨਪ੍ਰੀਤ ਸਿੰਘ ਜੀਰਖ, ਸਮੇਤ ਹੋਰ ਕਿਸਾਨ-ਮਜ਼ਦੂਰ ਹਾਜ਼ਰ ਸਨ |
ਪਿਛਲੀ ਖ਼ਬਰ ਰਾੜਾ ਸਾਹਿਬ ਵਿਖੇ ਕਾਂਗਰਸੀ ਆਗੂ ਹੈਨਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਹਲਕਾ ਗਿੱਲ ਤਰੱਕੀ ਵੱਲ ਵਧ ਰਿਹਾ-ਸੋਨੂੰ ਗਿੱਲ/ਸਾਬੀ ਜਰਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।