ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਜੋ ਸੰਸਾਰ ਪੱਧਰ ਦੀਆਂ ਸੰਗਤਾਂ ਲਈ ਰੂਹਾਨੀਅਤ ਦਾ ਕੇਂਦਰ ਹੈ, ਜਿੱਥੇ ਹਰ ਵਰਗ ਦੇ ਲੋਕ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੇ ਹਨ | ਪ੍ਰੰਤੂ ਪਿਛਲੇ ਕੁੱਝ ਦਿਨਾਂ ਤੋਂ ਤੋਂ ਲਗਾਤਾਰ ਧਮਕੀ ਭਰੀਆਂ ਈ-ਮੇਲਾਂ ਆ ਰਹੀਆਂ ਹਨ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਐਕਸ਼ਨ ਲੈਂਦਿਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਤੁਰੰਤ ਗਿ੍ਫ਼ਤਾਰ ਕਰਨਾ ਚਾਹੀਦਾ ਹੈ | ਜੱਲ੍ਹਾ ਨੇ ਕਿਹਾ ਕਿ ਦੇਸ ਵਿਦੇਸ਼ ਤੋਂ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ, ਜਿੰਨ੍ਹਾ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚੀ ਹੈ |