ਮਾਛੀਵਾੜਾ ਸਾਹਿਬ, 20 ਜੁਲਾਈ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ)-ਸਥਾਨਕ ਵਾਰਡ ਨੰਬਰ 5 ਵਿਚ ਮਹਿਲਾ ਕਾਂਗਰਸ ਕਮੇਟੀ ਦੇ ਇਕੱਠ ਵਿਚ ਨਾਰੀ ਸ਼ਕਤੀ ਦਾ ਵਿਸ਼ਾਲ ਹਜੂਮ ਦੇਖਣ ਨੂੰ ਮਿਲਿਆ¢ ਇਹ ਸ਼ਾਨਦਾਰ ਇਕੱਠ ਬੀਬੀ ਸੁਰਿੰਦਰ ਕੌਰ ਦੀ ਅਗਵਾਈ ਵਿਚ 'ਜੁੜੇਗਾ ਬਲਾਕ ਜਿੱਤੇਗੀ ਕਾਂਗਰਸ' ਦੇ ਸਲੋਗਨ ਹੇਠ ਰੱਖਿਆ ਗਿਆ¢ ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਜਿਨ੍ਹਾਂ ਦਾ ਪਾਰਟੀ ਵਰਕਰਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ¢ ਇਸ ਮੌਕੇ ਰਾਜਾ ਗਿੱਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮਹਿਲਾ ਕਾਂਗਰਸ ਦੀ ਇੱਕ ਵੱਡੀ ਟੀਮ ਹਲਕਾ ਸਮਰਾਲਾ ਵਿਚ ਖੜੀ ਕੀਤੀ ਜਾਵੇਗੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ¢ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਨਾਲ ਇੱਕ-ਇੱਕ ਹਜਾਰ ਰੁਪਏ ਦਾ ਵਾਅਦਾ ਕਰ ਕੇ ਉਨ੍ਹਾਂ ਦੇ ਜਜਬਾਤਾਂ ਨਾਲ ਧੋਖਾ ਕੀਤਾ ਗਿਆ¢ ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ, ਸ਼ਹਿਰੀ ਪ੍ਰਧਾਨ ਕਪਿਲ ਅਨੰਦ, ਮੰਡਲ ਪ੍ਰਧਾਨ ਨੰਦ ਕਿਸ਼ੋਰ ਕਾਲਾ, ਰਾਕੇਸ਼ ਕੁਮਾਰ ਸ਼ਿੰਦੂ, ਯੁਵਰਾਜਜੀਤ ਸਿੰਘ ਰਾਏ, ਸੰਦੀਪ ਸਿੰਘ ਸੁੱਖਾ, ਸੋਹਣ ਸਿੰਘ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਗਗਨਦੀਪ ਸਿੰਘ, ਜਗਤਾਰ ਸਿੰਘ, ਕੁਲਵਿੰਦਰ ਕੌਰ, ਗੁਰਦੀਪ ਕੌਰ, ਮਨਜੀਤ ਕੌਰ, ਚਰਨਜੀਤ ਕੌਰ, ਅਵਤਾਰ ਕੌਰ, ਮਨਜੀਤ ਕੌਰ ਤੋਂ ਇਲਾਵਾ ਕੁਲਦੀਪ ਕੌਰ ਵੀ ਮੌਜੂਦ ਸਨ¢