16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਰੋਟਰੀ ਕਲੱਬ ਖੰਨਾ ਵਲੋਂ ਸਕੂਲ ਵਿਚ ਲਗਾਏ ਗਏ ਬੂਟੇ

ਅਜੀਤ ਡੈਸਕ 21-07-2025
ਖੰਨਾ, 20 ਜੁਲਾਈ (ਹਰਜਿੰਦਰ ਸਿੰਘ ਲਾਲ)- ਪਿ੍ੰਸੀਪਲ ਰਾਜੇਸ਼ ਕੁਮਾਰ ਫੁੱਲ ਦੀ ਅਗਵਾਈ ਹੇਠ ਕਿਸ਼ੋਰੀ ਲਾਲ ਜੇਠੀ ਸਕੂਲ ਆਫ਼ ਐਮੀਨੈਂਸ ਖੰਨਾ ਵਿਖੇ ਰੋਟਰੀ ਕਲੱਬ ਖੰਨਾ ਵੱਲੋਂ ਵਣ ਮਹੋਤਸਵ ਮਨਾਇਆ ਗਿਆ | ਜਿਸ ਵਿਚ ਰੋਟੇਰੀਅਨਜ਼, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਕਰੀਬ 25 ਤੋਂ ਵੱਧ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵਾਤਾਵਰਣ ਨਾਲ ਸੰਬੰਧਿਤ ਕਵਿਤਾਵਾਂ ਅਤੇ ਭਾਸ਼ਣ ਦੀ ਦਿੱਤੇ | ਕਲੱਬ ਦੇ ਪ੍ਰਧਾਨ ਅਨੁਰਾਗ ਗੁਪਤਾ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਪ੍ਰਦੂਸ਼ਣ ਤੇ ਗਲੋਬਲ ਵਾਰਮਿੰਗ ਵਰਗੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਪਿ੍ੰਸੀਪਲ ਰਾਜੇਸ਼ ਕੁਮਾਰ ਫੁੱਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਅਤੇ ਆਪਣਾ ਸਾਰਾ ਦੁਆਲਾ ਹਰਾ ਭਰਾ ਰੱਖਣ ਲਈ ਸਾਨੂੰ ਸਾਰਿਆਂ ਨੂੰ ਇਕ ਰੁੱਖ ਮਾਂ ਦੇ ਨਾਂਅ ਮੁਹਿੰਮ ਤਹਿਤ ਇੱਕ ਰੁੱਖ ਆਪਣੀ ਮਾਂ ਦੇ ਨਾਂਅ 'ਤੇ ਸਮਰਪਿਤ ਕਰਨਾ ਚਾਹੀਦਾ ਹੈ ਅਤੇ ਇੱਕ ਮਾਂ ਵਾਂਗ ਹੀ ਉਸ ਦੀ ਦੇਖਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਅਨੁਰਾਗ ਗੁਪਤਾ, ਸੈਕਰੇਟਰੀ ਰਮਨ ਗੁਪਤਾ, ਪ੍ਰੋਜੈਕਟ ਚੇਅਰਮੈਨ ਵਿਪਨ ਵਰਮਾ, ਨਰਿੰਦਰ ਦੁਗਲ, ਐਮ. ਆਰ. ਅਰੋੜਾ, ਰਜਿੰਦਰ ਅਰੋੜਾ, ਰੰਜਨ ਸੂਦ, ਸੀ. ਏ. ਕਪਿਲ ਚਿਕਰਸਲ ਅਤੇ ਸਮੂਹ ਰੋਟੇਰੀਅਨਜ਼ ਦਾ ਸਕੂਲ ਵਿਚ ਆਉਣ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਗੀਤਾਂਜਲੀ ਸ਼ਰਮਾ, ਮਨਦੀਪ ਕੌਰ, ਹਰਜੀਤ ਕੌਰ, ਸਵਰਨ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਹੈਨਰੀ ਨੇ ਵਿਧਾਇਕ ਗਿਆਸਪੁਰਾ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰ ਕੇ ਹਾਉਮੈ ਤੇ ਜਾਤੀਵਾਦ ਦਾ ਪ੍ਰਗਟਾਵਾ ਕੀਤਾ- ਪਾਲਾ ਸੋਮਲਖ... ਅਗਲੀ ਖ਼ਬਰ ਸ੍ਰੀ ਹਿੰਦੂ ਤਖ਼ਤ ਤੇ ਗਊ ਰੱਖਿਆ ਦਲ ਦੇ ਰਾਸ਼ਟਰੀ ਮੀਡੀਆ ਸਲਾਹਕਾਰ ਕਰਨ ਵਰਮਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।