ਦੋਰਾਹਾ, 20 ਜੁਲਾਈ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਸੁੰਦਰ ਨਗਰ ਨਿਵਾਸੀ ਸੁਰੇਸ਼ ਦੂਬੇ ਦੇ ਪੁੱਤਰ ਚੰਦ ਨੇ ਰੱਸੀ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ | ਐਸ. ਐੱਚ. ਓ. ਆਕਾਸ਼ ਦੱਤ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁੰਦਰ ਨਗਰ ਦੋਰਾਹਾ ਦੇ ਰਹਿਣ ਵਾਲੇ ਸੁਰੇਸ਼ ਦੂਬੇ ਦੇ ਪੁੱਤਰ ਚੰਦ ਨੇ ਫਾਂਸੀ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਪੁਲਿਸ ਨੇ ਦੱਸਿਆ ਕਿ ਚੰਦ ਦੇ ਮਾਤਾ-ਪਿਤਾ ਇੱਕ ਦੂਜੇ ਨਾਲ ਨਹੀਂ ਰਹਿੰਦੇ ਸਨ ਅਤੇ ਉਹ ਲੰਬੇ ਸਮੇਂ ਤੋਂ ਇੱਕ ਦੂਜੇ ਤੋਂ ਵੱਖ ਰਹਿ ਰਹੇ ਸਨ, ਜਿਸ ਕਾਰਨ ਚੰਦ ਬਹੁਤ ਪਰੇਸ਼ਾਨ ਸੀ ਅਤੇ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ | ਬੀਤੀ ਰਾਤ ਚੰਦ ਨੇ ਰੱਸੀ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ |