ਦੋਰਾਹਾ, 20 ਜੁਲਾਈ (ਪੱਤਰ ਪੇ੍ਰਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੂੰ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੁਆਰਾ ਚਿਤਕਾਰਾ ਯੂਨੀਵਰਸਿਟੀ ਵਿਖੇ ਆਯੋਜਿਤ ਸਨਮਾਨ ਸਮਾਰੋਹ ਵਿਚ ਵਧੀਆ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ | ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ, ਭਾਰਤ ਸਰਕਾਰ ਦੇ ਐਮ. ਐਸ. ਐਮ. ਈ. (ਮਾਈਕਰੋ ਸਮਾਲ ਐਂਡ ਮੀਡੀਅਮ ਇੰਟਰਪ੍ਰਾਜ਼ਿਜ਼) ਮੰਤਰਾਲੇ ਅਧੀਨ ਇੱਕ ਰਜਿਸਟਰਡ ਸੰਸਥਾ ਹੈ | ਜਿਹੜੀ ਸਿੱਖਿਆ ਅਤੇ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ | ਇਸ ਸੰਸਥਾ ਦੁਆਰਾ ਚਲਾਏ ਗਏ ਸਸਟੇਨੇਬਿਲਟੀ ਐਕਸੀਲੈਂਸ ਐਵਾਰਡ 2025 ਵਿਚ ਭਾਗ ਲੈਂਦਿਆਂ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਨੇ ਬਿਹਤਰ ਪ੍ਰਦਰਸ਼ਨ ਕੀਤਾ | ਇਸ ਪੋ੍ਰਗਰਾਮ ਤਹਿਤ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਵਲੋਂ ਐਲਾਨੇ ਨਤੀਜਿਆਂ ਵਿਚ ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ 'ਬੈੱਸਟ ਪਿ੍ੰਸੀਪਲ' ਦਾ ਐਵਾਰਡ ਪ੍ਰਾਪਤ ਕੀਤਾ ਗਿਆ | ਇਸੇ ਤਰ੍ਹਾਂ ਨੋਡਲ ਅਫ਼ਸਰ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ 'ਗਰੀਨ ਕੈਂਪਸ ਐਵਾਰਡ 2025', ਨੋਡਲ ਅਫ਼ਸਰ ਡਾ. ਨਿਧੀ ਸਰੂਪ ਦੀ ਅਗਵਾਈ ਹੇਠ 'ਸਸਟੇਨੇਬਲ ਇੰਟਰਪ੍ਰੀਨਿਊਰਸ਼ਿਪ ਐਂਡ ਇਨੋਵੇਸ਼ਨ ਐਵਾਰਡ 2025' ਕਾਲਜ ਦੇ ਹਿੱਸੇ ਆਇਆ ਅਤੇ ਡਾ. ਲਵਲੀਨ ਬੈਂਸ ਨੂੰ 'ਬੈਸਟ ਫੈਕਲਟੀ' ਐਵਾਰਡ ਪ੍ਰਾਪਤ ਹੋਇਆ | ਇਸ ਸਨਮਾਨ ਸਮਾਰੋਹ ਦੌਰਾਨ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀ. ਈ. ਓ. ਸਮਰੱਥ ਸ਼ਰਮਾ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਵੱਖ-ਵੱਖ ਸੰਸਥਾਵਾਂ ਦੇ ਕੁੱਲ 13 ਪਿ੍ੰਸੀਪਲਾਂ ਅਤੇ 6 ਨੋਡਲ ਅਫ਼ਸਰਾਂ ਨੂੰ ਸਿੱਖਿਆ ਵਿਚ ਸਥਿਰਤਾ, ਵਾਤਾਵਰਨ ਸੁਰੱਖਿਆ ਅਤੇ ਨਵੀਨਤਾ ਦੇ ਖੇਤਰਾਂ ਵਿਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕੀਤਾ | ਇਸ ਮਾਣਮੱਤੀ ਪ੍ਰਾਪਤੀ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਅਹੁਦੇਦਾਰਾਂ, ਮੈਂਬਰਾਂ ਅਤੇ ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸੰਬੰਧਿਤ ਨੋਡਲ ਅਫ਼ਸਰਾਂ ਤੇ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ |