16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਝਾੜ ਸਾਹਿਬ ਕਾਲਜ ਦੀ ਰਾਜਦੀਪ ਕੌਰ ਯੂਨੀਵਰਸਿਟੀ ਮੈਰਿਟ 'ਚ ਛਾਈ

ਅਜੀਤ ਡੈਸਕ 21-07-2025
ਮਾਛੀਵਾੜਾ ਸਾਹਿਬ, 20 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨਿਆ ਬੀ. ਐੱਸ. ਸੀ. (ਐੈੱਫ. ਡੀ.) ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ¢ ਕਾਲਜ ਵਿਦਿਆਰਥਣ ਰਾਜਦੀਪ ਕੌਰ ਨੇ 95.16 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਯੂਨੀਵਰਸਿਟੀ ਪੱਧਰ 'ਤੇ ਚੌਥਾ ਅਤੇ ਕਾਲਜ 'ਚੋਂ ਪਹਿਲਾ ਸਥਾਨ, ਗੁਰਲੀਨ ਕੌਰ ਨੇ 92.16 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਪਰਨੀਤ ਕੌਰ ਨੇ 88.33 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਿਲ ਕੀਤਾ¢ ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ, ਸਟਾਫ਼ ਮੈਂਬਰ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੀ ਪੂਰਤੀ ਲਈ ਸਦਾ ਯਤਨਸ਼ੀਲ ਰਹਿੰਦੀ ਹੈ¢ ਸਾਨੂੰ ਉਮੀਦ ਹੈ ਕਿ ਭਵਿੱਖ ਵਿਚ ਵੀ ਸਾਡੀਆਂ ਵਿਦਿਆਰਥਣਾਂ ਇਸੇ ਤਰ੍ਹਾਂ ਦਿ੍ੜ ਮਿਹਨਤ ਅਤੇ ਲਗਨ ਸਦਕਾ ਵਧੀਆ ਨਤੀਜੇ ਪ੍ਰਾਪਤ ਕਰ ਅਧਿਆਪਕਾਂ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਗੀਆਂ¢
ਪਿਛਲੀ ਖ਼ਬਰ ਨੌਜਵਾਨ ਭੇਦਭਰੇ ਢੰਗ ਨਾਲ ਹੋਇਆ ਲਾਪਤਾ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਸੀ <br/> ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਪਿ੍ੰਸੀਪਲ ਨੂੰ ਬੈੱਸਟ ਪਿ੍ੰਸੀਪਲ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।